*ਕੋਵਿਡ ਕਾਰਨ ਜਾਨ ਗਵਾ ਚੁੱਕੇ ਪਰਿਵਾਰਾਂ ਦੇ ਵਾਰਸ ਮੁਆਵਜ਼ੇ ਲਈ ਤੁਰੰਤ ਦਸਤਾਵੇਜ਼ ਜਮ੍ਹਾਂ ਕਰਵਾਉਣ-ਵਧੀਕ ਡਿਪਟੀ ਕਮਿਸ਼ਨਰ*

0
36

ਮਾਨਸਾ, 30 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ) :
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ, ਸਿਵਲ ਸਰਜਨ ਦਫ਼ਤਰ ਅਤੇ ਡੀ.ਸੀ. ਦਫ਼ਤਰ, ਕਮਰਾ ਨੰਬਰ 26 ਵਿਖੇ ਦਿੱਤੀ ਜਾ ਸਕਦੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ (ਜੇਕਰ ਮੌਤ ਹਸਪਤਾਲ ਵਿਚ ਹੋਈ ਹੋਵੇ), ਮਿ੍ਰਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ ਅਤੇ ਮਿ੍ਰਤਕ ਵਿਅਕਤੀ ਦੇ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇਕ ਹੋਵੇ) ਪ੍ਰਤੀਬੇਨਤੀ ਨਾਲ ਨੱਥੀ ਕਰਕੇ ਆਪਣੀਆਂ ਦਰਖ਼ਾਸਤਾਂ ਐਸ.ਡੀ.ਐਮ ਦਫ਼ਤਰ, ਸਿਵਲ ਸਰਜਨ ਦਫ਼ਤਰ ਅਤੇ ਡੀ.ਸੀ. ਦਫ਼ਤਰ ਦੇ ਕਮਰਾ ਨੰਬਰ 26 ਵਿਖੇ ਦੇ ਸਕਦੇ ਹਨ ਅਤੇ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਇਸ ਸਬੰਧੀ ਅਜੇ ਤੱਕ ਵੀ ਕਿਸੇ ਪਰਿਵਾਰ ਵੱਲੋਂ ਦਰਖ਼ਾਸਤ ਅਤੇ ਲੋੜੀਂਦੇ ਦਸਤਾਵੇਜ ਦਫ਼ਤਰ ਵਿਚ ਜਮ੍ਹਾਂ ਨਹੀਂ ਕਰਵਾਏ ਗਏ, ਤੁਰੰਤ ਜਮ੍ਹਾਂ ਕਰਵਾਉਂਦੇ ਹੋਏ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦਾ ਲਾਭ ਪ੍ਰਾਪਤ ਕਰਨ।                                                                                                     ਤਸਵੀਰ:
ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਜਾਣਕਾਰੀ ਦਿੰਦੇ ਹੋਏ।

LEAVE A REPLY

Please enter your comment!
Please enter your name here