
ਮਾਨਸਾ, 28 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ) : ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਚੰਡੀਗੜ੍ਹ ਦੇ ਪੱਤਰ ਦੀ ਰੌਸ਼ਨੀ ਵਿਚ ਜ਼ਿਲ੍ਹਾ ਮਾਨਸਾ ਦੇ ਸਮੂਹ ਆਈਲਟਸ ਕੋਚਿੰਗ ਸੈਂਟਰਾਂ ਨੂੰ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਘੱਟੋ ਘੱਟ ਇੱਕ ਕੋਵਿਡ-19 ਟੀਕਾਕਰਨ ਦੇ ਸਰਟੀਫਿਕਟ ਦੇ ਆਧਾਰ ‘ਤੇ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਡਿਜਸਾਟਰ ਮੈਨੇਜ਼ਮੈਂਟ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਮਾਨਸਾ ਦਾ ਕੋਈ ਵੀ ਆਈਲਟਸ ਕੋਚਿੰਗ ਸੈਂਟਰ ਉਨ੍ਹਾਂ ਦੇ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਦੇ ਕੋਵਿਡ-19 ਦੇ ਟੀਕਾਕਰਨ ਦੀ ਪਹਿਲੀ ਡੋਜ਼ ਤੋਂ ਬਿਨ੍ਹਾਂ ਨਹੀਂ ਖੋਲ੍ਹੇ ਜਾਣਗੇ। ਇਸਲਈ ਆਈਲਟਸ ਕੋਚਿੰਗ ਸੈਂਟਰ ਖੋਲ੍ਹਣ ਤੋਂ ਪਹਿਲਾਂ ਆਪਣੇ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਦੇ ਕੋਵਿਡ-19 ਟੀਕਾਕਰਨ ਦਾ ਸਰਟੀਫਿਕੇਟ ਇਸ ਦਫ਼ਤਰ ਦੀ ਲਾਇਸੰਸ ਅਤੇ ਪਾਸਪੋਰਟ ਸ਼ਾਖਾ, ਕਮਰਾ ਨੰਬਰ 28, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਸ਼ ਕਰਨ ਉਪਰੰਤ ਪ੍ਰਵਾਨਗੀ ਲੈਣਗੇ। ਜ਼ਿਲ੍ਹੇ ਦਾ ਕੋਈ ਵੀ ਆਈਲਟਸ ਕੋਚਿੰਗ ਸੈਂਟਰ ਇਸ ਦਫ਼ਤਰ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਖੋਲ੍ਹਿਆ ਜਾਵੇਗਾ। ਇਹ ਹੁਕਮ 31 ਜੁਲਾਈ, 2021 ਤੱਕ ਲਾਗੂ ਰਹੇਗਾ।
