
ਮਾਨਸਾ, 3 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ): ਕੋਵਿਡ ਵੈਕਸੀਨ ਰਜਿਸਟਰੇਸ਼ਨ 4 ਮਾਰਚ ਤੋਂ ਸੇਵਾ ਕੇਂਦਰਾਂ ਵਿਚ ਸ਼ੁਰੂ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਸਟਾਫ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ 30 ਰੁਪਏ ਫੀਸ ਭਰਕੇ ਆਪਣੇ ਨੇੜੇ ਦੇ ਸੇਵਾ ਕੇਂਦਰਾਂ ਵਿਚ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ।
