
ਚੰਡੀਗੜ, 23 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ)ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਗਣਤੰਤਰ ਦਿਵਸ ਮੌਕੇ ਰਾਜ ਭਵਨ ਵਿਖੇ ‘ਐਟ ਹੋਮ’ ਸਮਾਗਮ ਨਹੀਂ ਕਰਵਾਇਆ ਜਾਵੇਗਾ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਭਵਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਭਵਨ ਵਲੋਂ ਹਰ ਸਾਲ ਗਣਤੰਤਰ ਦਿਵਸ ਮੌਕੇ ਕਰਵਾਇਆ ਜਾਣ ਵਾਲਾ ‘ਐਟ ਹੋਮ’ ਸਮਾਗਮ ਇਸ ਵਾਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਨਹੀਂ ਕਰਵਾਇਆ ਜਾਵੇਗਾ।ਇਹ ਫੈਸਲਾ ਭਾਰਤ ਸਰਕਾਰ ਵਲੋਂ ਜਾਰੀ ਸਿਹਤ ਸੰਭਾਲ ਸਾਵਧਾਨੀਆਂ ਦੀ ਮੁਕੰਮਲ ਪਾਲਣਾ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ———-
