ਕੋਵਿਡ-19 ਦੀ ਆੜ ‘ਚ ਜਮਹੂਰੀ ਹੱਕਾਂ ਦੇ ਘਾਣ ਵਿਰੁੱਧ ਜਮਹੂਰੀ ਚੇਤਨਾ ਕਨਵੈਨਸ਼ਨ

0
11

  ਮਾਨਸਾ 16 ਅਗਸਤ (ਸਾਰਾ ਯਹਾ, ਹੀਰਾ ਸਿੰਘ ਮਿੱਤਲ) ਮਾਨਸਾ,ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਇਕਾਈ, ਮਾਨਸਾ ਵੱਲੋਂ ਰਾਜ ਸੱਤਾ ਦੇ ਠੋਸੇ ਜਾਬਰ ਤੇ ਤਾਨਾਸ਼ਾਹ ਕਾਲੇ ਕਾਨੂੰਨਾਂ ਖ਼ਿਲਾਫ਼, ਗ੍ਰਿਫਤਾਰ ਕੀਤੇ ਬੁੱਧੀਜੀਵੀਆਂ ਅਤੇ ਆਮ ਲੋਕਾਂ ਦੀ ਰਿਹਾਈ ਲਈ,ਕਰੋਨਾ ਦੇ ਦੌਰ ‘ਚ ਕਰੋਨਾ ਨੂੰ ਸਿਆਸੀ ਸੰਦ ਵਜੋਂ ਵਰਤਦਿਆਂ ਹਰ ਪੱਧਰ ‘ਤੇ ਲੋਕਾਂਂ ਦੇ ਬੁਨਿਆਦੀ ਅਧਿਕਾਰਾਂ ਦੀ ਸੰਘੀ ਘੁੱਟਣ ਦੀਆਂ ਤਾਨਾਸ਼ਾਹ ਪ੍ਰਵਿਰਤੀਆਂ ਦੇ ਵਿਰੁੱਧ ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਵਿਖੇ ਜਮਹੂਰੀ ਚੇਤਨਾ ਕਨਵੈਨਸ਼ਨ ਕਰਵਾਈ ਗਈ।ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ,ਪ੍ਰੋ.ਜਗਮੋਹਨ ਸਿੰਘ,ਮੈਡਮ ਮਨਜੀਤ ਔਲਖ,ਮੈਡਮ ਪ੍ਰਵੀਨ,ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਨਰਭਿੰਦਰ,ਪ੍ਰਿਤਪਾਲ ਸਿੰਘ,ਜਿਲਾ ਕਮੇਟੀ ਮਾਨਸਾ ਦੇ ਮੈਂਬਰ ਧੰਨਾ ਮੱਲ ਗੋਇਲ ਸ਼ਾਮਿਲ ਸਨ।

ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਅਜੇ ਕਰੋਨਾ ਨੂੰ ਡਿਜ਼ਾਸਟਰ (ਮਹਾਂਮਾਰੀ)ਦੇ ਤੌਰ ਤੇ ਪਰਿਭਾਸ਼ਿਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਸ ਤੋਂ ਵੱਧ ਤਬਾਹੀ ਤਾਂ ਕੈਂਸਰ,ਟੀ.ਬੀ.ਜਿਹੀਆਂ ਬਿਮਾਰੀਆਂ ਫੈਲਾ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਿਹਤ ਦੇ ਮਾਮਲੇ ਤੇ ਰਾਜ ਤੇ ਕੇਂਦਰ ਸਰਕਾਰ ਦੇ ਹਿੱਤਾਂ ਦਾ ਟਕਰਾਅ ਵੀ ਹੈ।

ਸ਼ਹੀਦ ਭਗਤ ਸਿੰਘ ਦੇ ਭਾਣਜੇ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰੋਨਾ ਦੀ ਆੜ ਵਿੱਚ ਬੱਚਿਆਂ ਦੀ ਸਿੱਖਿਆ ਨੂੰ ਆਨ ਲਾਈਨ ਕਰਕੇ ‘ਆਫ ਲਾਈਫ’ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਦੇ ਸਾਧਨਾਂ ਦਾ ਬਹੁਤ ਵੱਡਾ ਬਾਜ਼ਾਰ ਇਸ ਸਮੇਂ ਦੌਰਾਨ ਖੜ੍ਹਾ ਕਰ ਲਿਆ ਗਿਆ ਹੈ।ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਅੱਜ ਦੇ ਵਿਗਿਆਨਕ ਅਤੇ ਤਕਨੀਕ ਦੇ ਯੁੱਗ ਵਿੱਚ ਬੁਨਿਆਦ ਪ੍ਰਸਤ ਪਿਛਾਖੜੀ ਕਦਰਾਂ ਹਾਵੀ ਹੋ ਰਹੀਆਂ ਹਨ ਤਾਂ ਇਸ ਦਾ ਕਾਰਨ ਹੈ ਕਿ ਅਸੀਂ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਵਿਚਾਰਾਂ ਨੂੰ ਅਪਣਾਉਣ ਤੋਂ ਖੁੰਝ ਗਏ ਹਾਂ।

ਕਨਵੈਨਸ਼ਨ ਦੌਰਾਨ ਸ਼ਹੀਦ ਭਗਤ ਸਿੰਘ ਰਿਸਰਚ ਫਾਊਂਡੇਸ਼ਨ ਵੱਲੋਂ ਪ੍ਰੋਫੈਸਰ ਜਗਮੋਹਣ ਸਿੰਘ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਜੇਵਾਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਦਾ ਵਿਸ਼ੇਸ਼ ਰੂਪ ਵਿੱਚ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਇਕਾਈ ਮਾਨਸਾ ਦੇ ਪ੍ਰਧਾਨ ਐਡਵੋਕੇਟ ਬਲਕਰਨ ਬੱਲੀ ਵੱਲੋਂ ਹਾਊਸ ਵਿੱਚ ਮਤੇ ਰੱਖੇ ਗਏ ਕਿ ਭੀਮਾ ਕੋਰੇ ਗਾਓਂ ਘਟਨਾਕ੍ਰਮ ਵਿੱਚ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ,ਗ੍ਰਿਫ਼ਤਾਰ ਬੁੱਧੀਜੀਵੀਆਂ ਨੂੰ ਰਿਹਾਅ ਕੀਤਾ ਜਾਵੇ, ਯੂ.ਏ.ਪੀ.ਏ.ਵਾਪਸ ਲੈ ਕੇ ਇਸ ਕਾਨੂੰਨ ਤਹਿਤ ਗ੍ਰਿਫ਼ਤਾਰ ਲੋਕ ਰਿਹਾਅ ਕੀਤੇ ਜਾਣ,ਦਿੱਲੀ ਹਿੰਸਾ ਵਿੱਚ ਸ਼ਾਮਲ ਦੋਸ਼ੀ ਭਾਰਤੀ ਜਨਤਾ ਪਾਰਟੀ ਦੇ ਆਗੂ ਗਿ੍ਫ਼ਤਾਰ ਕੀਤੇ ਜਾਣ ਅਤੇ ਪੀੜਤ ਭਾਈਚਾਰੇ ਦੇ ਲੋਕਾਂ ‘ਤੇ ਦਰਜ ਝੂਠੇ ਕੇਸ ਵਾਪਸ ਲਏ ਜਾਣ।ਰਸਾਲੇ ‘ਕਾਰਵਾਂ’ ਦੇ ਪੱਤਰਕਾਰਾਂ ਤੇ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।ਸਾਰੇ ਮਤੇ ਹਾਊਸ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ।

ਕਨਵੈਨਸ਼ਨ ਦੇ ਅੰਤ ‘ਚ ਸਮੁੱਚੀ ਜਿਲ੍ਹਾ ਕਮੇਟੀ ਹਰਗਿਆਨ ਢਿੱਲੋਂ,ਸਤਪਾਲ ਭੈਣੀ,ਕਰਨੈਲ ਬੁਰਜ ਹਰੀ,ਹਰਚਰਨ ਤਾਮਕੋਟ,ਜਸਵੀਰ ਕੌਰ,ਬਲਵੀਰ ਕੌਰ,ਹਰਬੰਸ ਸਿੰਘ,ਗੋਰਾ ਲਾਲ,ਨੇ ਬਾਹਰੋਂ ਆਏ ਮਹਿਮਾਨਾਂ ਨੂੰ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।ਸਭਾ ਦੀ ਜ਼ਿਲ੍ਹਾ ਇਕਾਈ ਦੇ ਪ੍ਰੈੱਸ ਸਕੱਤਰ ਸ੍ਰੀ ਲੱਖਾ ਸਿੰਘ ਸਹਾਰਨਾ ਨੇ ਕਿਹਾ ਕਿ ਪਰ ਪ੍ਰਸ਼ਾਂਤ ਭੂਸ਼ਣ ਉੱਤੇ ਅਦਾਲਤ ਦੀ ਮਾਣਹਾਨੀ ਦਾ ਝੂਠਾ ਮਾਮਲਾ ਬਣਾ ਕੇ ਸੁਣਾਈ ਜਾਣ ਵਾਲੀ ਸਜ਼ਾ ਤੇ ਰੋਕ ਲਗਾਈ ਜਾਵੇ ਅਤੇ ਉਨ੍ਹਾਂ ਨੂੰ ਦੋਸ਼ ਮੁਕਤ ਕੀਤਾ ਜਾਵੇ। ਲੁਧਿਅਾਣਾ ਯੂਨੀਵਰਸਿਟੀ ਦੇ ਅਰਥਸ਼ਾਸਤਰੀ ਡਾਕਟਰ ਸੁਖਪਾਲ ਨੇ ਵੀ ਕਨਵੈਨਸ਼ਨ ‘ਚ ਵਿਸ਼ੇਸ ਤੌਰ ਤੇ ਸ਼ਾਮਿਲ ਹੋੲੇ। ਸਟੇਜ ਸਕੱਤਰ ਦੀ ਜਿੰਮੇਵਾਰੀ ਸ਼ਾਇਰ ਅਤੇ ਚਿੰਤਕ ਰਾਜਵਿੰਦਰ ਮੀਰ ਨੇ ਨਿਭਾਈ।

LEAVE A REPLY

Please enter your comment!
Please enter your name here