ਕੋਸਲ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼ਹਿਰ ਚ ਦਾਖਿਲ ਹੋਣ ਵਾਲੇ ਹਰ ਵਾਹਨ ਦੀ ਹੋਵੇਗੀ ਚੈਕਿੰਗ : ਐਸ ਐਚ ਓ

0
85

ਬੁਢਲਾਡਾ 08,ਫਰਵਰੀ (ਸਾਰਾ ਯਹਾ /ਅਮਨ ਮਹਿਤਾ) ਸਥਾਨਕ ਥਾਣਾ ਸਿਟੀ ਪੁਲਿਸ ਵੱਲੋਂ ਨਗਰ ਕੋਸਲ ਚੋਣਾਂ ਨੁੰ ਮੱਦੇਨਜ਼ਰ ਰੱਖਦਿਆਂ ਸ਼ਹਿਰ ਵਿੱਚ ਦਾਖਿਲ ਹੋਣ ਵਾਲੇ ਵਾਹਨਾਂ ਦੀ ਚੇਕਿੰਗ ਵੱਡੀ ਪੱਧਰ ਤੇ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਸਿਟੀ ਸੁਰਜਨ ਸਿੰਘ ਲੇਹਲ ਕਲਾ ਨੇ ਦੱਸਿਆਕਿ ਇਹ ਚੈਕਿੰਗ ਨਗਰ ਕੋਸਲ ਚੋਣਾਂ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਸ਼ੁਰੂ ਕੀਤੀ ਗਈ ਹੈ। ਐਸ ਐਸ ਪੀ ਮਾਨਸਾ ਸੁਰਿੰਦਰ ਲਾਬਾਂ ਦੀ ਯੋਗ ਅਗਵਾਈ ਹੇਠ ਸ਼ਹਿਰ ਵਿੱਚ ਦਾਖਿਲ ਹੋਣ ਵਾਲੇ ਰਾਸਤਿਆਂ ਤੇ ਬੈਰੀਗੇਟ ਲਗਾ ਕੇ ਨਾਕਾਬੰਦੀ ਕੀਤੀ ਗਈ ਹੈ। ਹਰ ਸ਼ੱਕੀ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ ਉੱਥੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ।  

LEAVE A REPLY

Please enter your comment!
Please enter your name here