-ਕੋੋਰੋੋਨਾ ਵਾਇਰਸ ਤੋੋਂ ਬਚਾਅ ਲਈ ਦਾਣਾ-ਮੰਡੀਆਂ ਵਿੱਚ ਪੁਲਿਸ ਵੱਲੋੋਂ ਕੀਤੀ ਜਾ ਰਹੀ ਹੈ ਨਿਗਰਾਨੀ

0
34

ਮਾਨਸਾ, 18 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਨੋੋਵਲ ਕੋੋਰੋੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋੋਂ ਰੋੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ। ਮਾਨਸਾ ਪੁਲਿਸ ਕੋੋਰੋੋਨਾ ਵਾਇਰਸ ਤੋੋਂ ਬਚਾਅ ਲਈ ਅਤੇ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਦਿਨ-ਰਾਤ ਡਿਊਟੀ ਨਿਭਾਅ ਰਹੀ ਹੈ।  ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਦਾਣਾ-ਮੰਡੀਆਂ ਵਿਖੇ ਕਣਕ ਦੀ ਆਮਦ ਸ਼ੁਰੂ ਹੋੋਣ ਕਰਕੇ ਮਾਨਸਾ ਪੁਲਿਸ ਵੱਲੋੋਂ ਸਾਰੀਆਂ ਦਾਣਾ-ਮੰਡੀਆਂ ਵਿਖੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਪੁਲਿਸ ਕਰਮਚਾਰੀ ਜਿੱਥੇ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਪੂਰੀ ਚੁਸਤੀ ਨਾਲ ਡਿਊਟੀ ਨਿਭਾਅ ਰਹੇ ਹਨ, ਉਥੇ ਹੀ ਦਾਣਾ ਮੰਡੀ ਵਿਖੇ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਅਤੇ ਕੰਮ ਕਰ ਰਹੇ ਮਜਦੂਰਾਂ ਨੂੰ ਕੋੋਰੋੋਨਾ ਵਾਇਰਸ ਤੋੋਂ ਬਚਾਅ ਲਈ ਉਹਨਾਂ ਨੂੰ ਮੂੰਹ ਤੇ ਮਾਸਕ ਪਾਉਣ, ਹੱਥ ਸਾਬਣ ਨਾਲ ਧੋੋਣ, ਸੈਨੀਟਾਈਜ਼ ਕਰਨ ਅਤੇ ਉਹਨਾਂ ਨੂੰ ਇੱਕ-ਦੂਜੇ ਤੋੋਂ ਦੂਰੀ ਬਣਾ ਕੇ ਕੰਮ ਕਰਨ ਲਈ ਨਿਗਰਾਨੀ ਰੱਖੀ ਜਾ ਰਹੀ ਹੈ। ਦਾਣਾ-ਮੰਡੀਆਂ ਵਿਖੇ ਆਉਣ ਵਾਲੇ ਟਰੈਕਟਰ-ਟਰਾਲੀ/ਵਹੀਕਲਾਂ ਨੂੰ ਸੈਨੀਟਾਈਜ਼ ਕਰਵਾ ਕੇ ਹੀ ਅੰਦਰ ਦਾਖਲ ਹੋੋਣ ਦਿੱਤਾ ਜਾ ਰਿਹਾ ਹੈ। ਡਾ.ਭਾਰਗਵ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਵੀ ਆਪਣੇ ਘਰਾਂ ਤੋੋਂ ਬਾਹਰ ਨਾ ਨਿਕਲਣ ਅਤੇ ਕੋੋਰੋੋਨਾ ਵਾਇਰਸ ਤੋੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਦੀ ਵਰਤੋੋਂ ਕਰਕੇ ਇਸ ਬਿਮਾਰੀ ਤੋੋਂ ਬਚੇ ਰਹਿਣ ਲਈ ਜਾਗਰੂਕ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈੇ। ਇਸ ਤੋੋਂ ਇਲਾਵਾ ਪੁਲਿਸ

ਪ੍ਰਸਾਸ਼ਨ ਵੱਲੋੋਂ ਜਰੂਰੀ ਵਸਤਾਂ ਅਤੇ ਜਰੂਰੀ ਸੇਵਾਵਾਂ ਨੂੰ ਲੋੋੜਵੰਦਾਂ ਕੋੋਲ ਘਰੋੋ ਘਰੀ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਅਤੇ ਸਮਾਜਸੇਵੀ ਸੰਸਥਾਵਾਂ ਦੀ ਮੱਦਦ ਨਾਲ ਗਰੀਬਾਂ, ਮਜਦੂਰਾਂ ਅਤੇ ਬੇਸਹਾਰਾ ਵਿਅਕਤੀਆਂ ਲਈ ਭੋੋਜਨ ਅਤੇ ਰੋੋਜਾਨਾਂ ਵਰਤੋੋਂ ਵਾਲਾ ਸਮਾਨ ਵੀ ਘਰ-ਘਰ ਜਾ ਕੇ ਜਰੂਰਤਮੰਦਾਂ ਨੂੰ ਮੁਫਤ ਵੰਡਿਆ ਜਾ ਰਿਹਾ ਹੈ ਅਤੇ ਪਸੂ, ਪੰਛੀਆਂ ਲਈ ਵੀ ਖਾਣੇ ਦਾਣੇ ਦਾ ਪ੍ਰਬੰਧ ਸਮਾਜਸੇਵੀ ਸੰਸਥਾਵਾਂ ਵੱਲੋੋਂ ਕੀਤਾ ਜਾ ਰਿਹਾ ਹੈ। ਡਾ.ਭਾਰਗਵ ਨੇ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵੱਲੋੋਂ ਕੋੋਰੋੋਨਾ ਵਾਇਰਸ ਤੋੋਂ ਬਚਾਅ ਲਈ ਜ਼ਿਲ੍ਹੇ ਅੰਦਰ ਫਲੈਗ ਮਾਰਚ, ਰੋੋਡ ਮਾਰਚ, ਗਸ਼ਤਾਂ ਤੇ ਨਾਕਾਬੰਦੀਆ ਅਸਰਦਾਰ ਢੰਗ ਨਾਲ ਕਰਕੇ ਕਰਫਿਊ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੀ ਉਲੰਘਣਾਂ ਸਬੰਧੀ 23 ਮਾਰਚ-2020 ਤੋੋਂ ਅੱਜ ਤੱਕ ਅ/ਧ 269,188 ਹਿੰ:ਦੰ: ਤਹਿਤ 109 ਮੁਕੱਦਮੇ ਦਰਜ਼ ਕਰਕੇ 258 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ 32 ਵਹੀਕਲਾਂ ਨੂੰ ਪੁਲਿਸ ਵੱਲੋੋਂ ਕਬਜੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਅ/ਧ 207 ਮੋੋਟਰ ਵਹੀਕਲ ਐਕਟ ਤਹਿਤ ਅੱਜ ਤੱਕ ਕੁੱਲ 304 ਵਹੀਕਲਾਂ ਨੂੰ ਬੰਦ ਕੀਤਾ ਗਿਆ ਹੈ।

NO COMMENTS