*ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ*

0
15

ਚੰਡੀਗੜ੍ਹ, 23 ਨਵੰਬਰ(ਸਾਰਾ ਯਹਾਂ/ਬਿਊਰੋ ਨਿਊਜ਼):
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।
ਕੌਂਸਲ ਵੱਲੋਂ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਅਜਿਹਾ ਯੋਗਦਾਨ ਸੂਬੇ ਦੇ ਲੋਕਾਂ ਨੂੰ ਲੋੜ ਦੀ ਘੜੀ ਦੌਰਾਨ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਈ.ਬੀ. ਦੇ ਜੂਨੀਅਰ ਇੰਜਨੀਅਰਾਂ ਵੱਲੋਂ ਸੂਬੇ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਤੋਂ ਸਾਰੇ ਜਾਣੂ ਹਨ ਅਤੇ ਕੌਂਸਲ ਵੱਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਨੂੰ ਵੀ ਪ੍ਰੇਰਿਤ ਕਰੇਗਾ।

LEAVE A REPLY

Please enter your comment!
Please enter your name here