*ਕੌਮੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਮੁਹਿੰਮ ਜ਼ੋਰਾਂ ਤੇ ਸਿਹਤ ਵਿਭਾਗ ਨੇ ਵੱਖ ਵੱਖ ਥਾਵਾਂ ਤੇ ਕੀਤੀਆਂ ਜਾਗਰੂਕਤਾ ਗਤੀਵਿਧੀਆਂ*

0
11

ਮਾਨਸਾ, 16 ਮਈ   (ਸਾਰਾ ਯਹਾਂ/ ਔਲਖ ) ਰਾਸ਼ਟਰੀ ਡੇਂਗੂ ਦਿਵਸ ਤੇ ਅੱਜ ਸਿਵਲ ਸਰਜਨ ਡਾਕਟਰ ਰਣਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਦੀ ਟੀਮ ਜਿਸ ਵਿੱਚ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਅਰਸ਼ਦੀਪ ਸਿੰਘ, ਸ੍ਰੀ ਸੰਤੋਸ਼ ਭਾਰਤੀ, ਕੇਵਲ ਸਿੰਘ ਏ ਐਮ ਓ, ਗੁਰਜੰਟ ਸਿੰਘ ਏ ਐਮ ਓ ਸਮੇਤ ਸਮੁੱਚੇ ਸਿਹਤ ਸਟਾਫ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ । ਜਿਸ ਵਿਚ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ‘ਫਰਾਈ ਡੇ : ਡਰਾਈ ਡੇ’ ਦੀ ਮਹੱਤਤਾ, ਡੇਂਗੂ ਹੋਣ ਦੇ ਕਾਰਣ, ਸਾਵਧਾਨੀਆਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ।    ਇਸੇ ਲੜੀ ਤਹਿਤ ਐਸ ਐਮ ਓ ਡਾ ਹਰਚੰਦ ਸਿੰਘ ਸੀ ਐਚ ਸੀ ਖਿਆਲਾ ਕਲਾਂ ਦੀ ਯੋਗ ਅਗਵਾਈ ਵਿੱਚ ਪੀ ਐਚ ਸੀ ਨੰਗਲ ਕਲਾਂ , ਜੋਗਾ , ਉਭਾ , ਭੈਣੀ ਬਾਘਾ, ਢੈਪਈ ਅਤੇ ਫਫੜੇ ਭਾਈਕੇ ਵਿਖੇ ਵੱਖ ਵੱਖ ਸਕੂਲਾਂ ਅਤੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ ਅਤੇ ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮਾਦਾ ਮੱਛਰ ਐਡੀਜ਼ ਅਜਿਪਟੀ ਹੁੰਦਾ ਹੈ ਜੋਂ ਕਿ ਸਾਫ ਖੜੇ ਪਾਣੀ ਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਤੇਜ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸਪੇਸ਼ੀਆਂ ਚ ਦਰਦ, ਮਸੂੜਿਆਂ ਤੇ ਨੱਕ ਵਿਚੋਂ ਖੂਨ ਵੱਗਣਾ, ਜੋੜਾਂ ਵਿਚ ਦਰਦ ਆਦਿ ਇਸਦੇ ਮੁੱਖ ਲੱਛਣ ਹਨ। ਇਹ ਲੱਛਣ ਨਜ਼ਰ ਆਉਣ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਹਫਤੇ ਚ ਇੱਕ ਵਾਰ ਡ੍ਰਾਈ ਡੇ ਮਨਾ ਲਈਏ ਭਾਵ ਕਿ ਕੂਲਰ ਦੇ ਪਾਣੀ ਅਤੇ ਫਰਿਜ ਪਿਛੇ ਟਰੇ ਵਿੱਚ ਜਮਾਂ ਹੋਣ ਵਾਲੇ ਪਾਣੀ ਨੂੰ, ਆਪਣੇ ਘਰ, ਸਕੂਲ, ਕੰਮਕਾਜ ਵਾਲੀ ਥਾਂ ਅਤੇ ਆਲੇ ਦੁਆਲੇ ਸਾਫ ਸਫਾਈ

ਦੇ ਨਾਲ ਖੜੇ ਪਾਣੀ ਨੂੰ ਸਾਫ ਕਰ ਦਈਏ ਤਾਂ ਅਸੀਂ ਡੇਂਗੂ ਤੋਂ ਬਚਾਅ ਕਰ ਸਕਦੇ ਹਾਂ । ਸਿਹਤ ਕਰਮੀ ਚਾਨਣ ਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਦੀ ਲੋੜ ਹੈ। ਆਪਣੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ, ਛੱਪੜਾਂ ਵਿਚ ਖਲੋਤੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ। ਪੁਰੀ ਬਾਜੂ ਦੇ ਕਪੜੇ ਪਾਏ ਜਾਣ ਅਤੇ ਮੱਛਰਦਾਨੀ ਜਾਂ ਮੱਛਰ ਮਾਰਨ ਵਾਲੀ ਦਵਾਈ ਦਾ ਉਪਯੋਗ ਕੀਤਾ ਜਾਵੇ। ਉਹਨਾ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡਾ ਨਿਸ਼ਾਂਤ ਸੋਹਲ, ਕੇਵਲ ਸਿੰਘ ਬੀ ਈ ਈ, ਸਰਬਜੀਤ ਸਿੰਘ, ਭੋਲਾ ਸਿੰਘ, ਲੀਲਾ ਰਾਮ, ਗੁਰਜੰਟ ਸਿੰਘ, ਸੁਖਪਾਲ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ, ਪਰਦੀਪ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ, ਰਵਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਪ੍ਰਿਸੀਪਲ ਸ੍ਰੀ ਸੁਨੀਲ ਕੱਕੜ, ਸਕੂਲ ਸਟਾਫ, ਵਿਦਿਆਰਥੀ, ਪਿੰਡਾਂ ਦੇ ਪਤਵੰਤੇ ਅਤੇ ਆਮ ਲੋਕ ਹਾਜ਼ਰ ਸਨ।

NO COMMENTS