*ਕੌਮੀ ਲੋਕ ਅਦਾਲਤ ਵਿੱਚ 2981 ਕੇਸਾਂ ਦਾ ਨਿਪਟਾਰਾ*

0
61

ਮਾਨਸਾ, 11 ਮਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਕੌਮੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰੀ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਮਿਤ ਕੁਮਾਰ ਗਰਗ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਲਗਾਈ ਗਈ। ਇਸ ਦੇ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ ਪੰਜ, ਬੁਢਲਾਡਾ ਵਿਚ ਇਕ ਅਤੇ ਸਰਦੂਲਗੜ੍ਹ ਵਿਖੇ ਇਕ ਬੈਂਚ ਦਾ ਗਠਨ ਕੀਤਾ ਗਿਆ।
ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਕਮਲ ਵਰਿੰਦਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਰਵਨੀਤ ਸਿੰਘ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਕਰਨ ਅਗਰਵਾਲ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਰਾਜ ਪਾਲ ਸਿੰਘ ਤੇਜੀ, ਬੁਢਲਾਡਾ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮਨੂੰ ਮਿੱਤੂ, ਅਤੇ ਸਰਦੂਲਗੜ੍ਹ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ ਤੇ ਆਧਾਰਿਤ ਬੈਂਚਾਂ ਵੱਲੋਂ 2981 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਬਲਵੰਤ ਭਾਟੀਆ, ਹਰਪ੍ਰੀਤ ਸਿੰਘ ਮਾਨ, ਬੀਰਦਵਿੰਦਰ ਸਿੰਘ ਸਿੱਧੂ, ਅਤਿੰਦਰ ਸਿੰਘ, ਸੁੱਚਾ ਸਿੰਘ ਵਿਰਕ, ਗੁਰਵਿੰਦਰ ਸਿੰਘ ਖੱਤਰੀਵਾਲਾ ਅਤੇ ਮੈਂਬਰ ਸਸ਼ੀ ਬਾਲਾ, ਡਾ. ਨੇਹਾ, ਡਾ. ਜਨਕ ਰਾਜ, ਤਰਸੇਮ ਸੇਮੀ, ਗਗਨਦੀਪ ਸਿੰਘ, ਸੱਤਪਾਲ ਬਾਂਸਲ, ਅਜੈ ਕੁਮਾਰ ਅਤੇ ਮਨਿੰਦਰ ਸਿੰਘ ਸਿੱਧੂ ਸ਼ਾਮਿਲ ਸਨ। ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ।  ਨਿਪਟਾਰਾ ਕੀਤੇ ਗਏ ਕੁੱਲ 2981 ਕੇਸਾਂ ਵਿੱਚ 9,66,62,554/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਨੇ ਦੱਸਿਆ ਕਿ ਲਾਭਪਾਤਰੀਆਂ ਨੇ ਇਸ ਕੌਮੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ ਹੈ। ਅੱਜ ਦੀ ਕੌਮੀ ਲੋਕ ਅਦਾਲਤ ਤੋਂ ਪਹਿਲਾਂ ਇਸ ਦੀ ਸਫਲਤਾ ਲਈ ਅਨੇਕਾਂ ਸੈਮੀਨਾਰਾਂ ਅਤੇ ਮੀਟਿੰਗਾਂ ਰਾਹੀਂ ਜਾਗਰੂਕਤਾ ਫੈਲਾਈ ਗਈ ਸੀ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।

LEAVE A REPLY

Please enter your comment!
Please enter your name here