*ਕੌਮੀ ਲੋਕ ਅਦਾਲਤ ਵਿੱਚ 3907 ਕੇਸਾਂ ਚ 15,03,07,242/- ਰੁਪਏ ਦੇ ਅਵਾਰਡ ਪਾਸ*

0
35

ਮਾਨਸਾ, 09 ਦਸੰਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਕੌਮੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ. ਪ੍ਰੀਤੀ ਸਾਹਨੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ. ਗੁਰਜੀਤ ਕੌਰ ਢਿੱਲੋਂ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਲਗਾਈ ਗਈ। ਇਸ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ 7, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਇੱਕ-ਇੱਕ ਬੈਂਚ ਦਾ ਗਠਨ ਕੀਤਾ ਗਿਆ।
ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਮਾਨਸਾ ਵਿਖੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੀਤੀ ਸਾਹਨੀ, ਐਡੀਸ਼ਨਲ ਸ਼ੈਸ਼ਨਜ਼ ਜੱਜ ਰਵੀ ਇੰਦਰ ਸਿੰਘ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਕਮਲ ਵਰਿੰਦਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਪੁਸ਼ਪਿੰਦਰ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸੁਰਭੀ ਪਰਾਸ਼ਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰਪ੍ਰੀਤ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮਨੂੰ ਮਿੱਤੂ, ਸਰਦੂਲਗੜ੍ਹ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਰਾਜ ਪਾਲ ਸਿੰਘ ਤੇਜੀ ’ਤੇ ਆਧਾਰਿਤ ਬੈਂਚਾਂ ਵੱਲੋਂ 3907 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਸ ਵਿੱਚ 15,03,07,242/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਚਾਂ ਵਿੱਚ ਸ਼ਸ਼ੀ ਬਾਲਾ, ਲੇਖਾ ਰਾਣੀ, ਐਡਵੋਕੇਟ ਬਲਵੰਤ ਭਾਟੀਆ, ਨਵਲ ਕੁਮਾਰ ਗੋਇਲ, ਅਮਿਤ ਸਿੰਗਲਾ, ਰੋਹਿਤ ਸਿੰਗਲਾ, ਗਗਨਦੀਪ ਸਿੰਘ, ਬਲਵੀਰ ਕੌਰ, ਦਵਿੰਦਰ ਸਿੰਘ ਸਰਾਂ, ਸੁੱਚਾ ਸਿੰਘ ਵਿਰਕ, ਗੁਰਵਿੰਦਰ ਸਿੰਘ ਖੱਤਰੀਵਾਲਾ, ਨਰਿੰਦਰ ਸਿੰਘ, ਡਾ. ਜਨਕ ਰਾਜ, ਪ੍ਰਿੰਸੀਪਲ ਬਰਿੰਦਰ ਕੌਰ, ਦਿਨੇਸ਼ ਰਿਸ਼ੀ, ਤਰਸੇਮ ਸਿੰਘ, ਮਨਿੰਦਰ ਸਿੰਘ ਸਿੱਧੂ, ਲਖਵੀਰ ਸਿੰਘ, ਸ਼ਾਮਿਲ ਹੋਏ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਨਿਪਟਾਰਾ ਕੀਤੇ ਗਏ ਕੁੱਲ 3907 ਕੇਸਾਂ ਵਿੱਚ 15,03,07,242/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੀਤੀ ਸਾਹਨੀ ਨੇ ਦੱਸਿਆ ਕਿ ਲਾਭਪਾਤਰੀਆਂ ਨੇ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ ਹੈ। ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਨੇ ਸਮੁੱਚੇ ਵਕੀਲਾਂ ਅਤੇ ਆਮ ਲੋਕਾਂ ਦਾ ਰਾਸ਼ਟਰੀ ਲੋਕ ਅਦਾਲਤ ਵਿੱਚ ਦਿਲਚਸਪੀ ਦਿਖਾਉਣ ਬਦਲੇ ਧੰਨਵਾਦ ਕੀਤਾ। ਅੱਜ ਦੀ ਰਾਸ਼ਟਰੀ ਲੋਕ ਅਦਾਲਤ ਤੋਂ ਪਹਿਲਾਂ ਇਸ ਦੀ ਸਫਲਤਾ ਲਈ ਅਨੇਕਾਂ ਵੈਬੀਨਾਰ ਅਤੇ ਮੀਟਿੰਗਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।

LEAVE A REPLY

Please enter your comment!
Please enter your name here