*ਕ੍ਰਿਕੇਟ ਵਿੱਚ ਬਠਿੰਡਾ 1 ਦੀਆਂ ਕੁੜੀਆਂ ਨੇ ਮਾਰੀ ਬਾਜ਼ੀ*

0
19

ਬਠਿੰਡਾ 24 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ 68 ਵੀਆਂ ਜ਼ਿਲ੍ਹਾ ਪੱਧਰੀ ਕ੍ਰਿਕੇਟ ਕੁੜੀਆਂ ਦੇ ਮੁਕਾਬਲੇ ਪੁਲਿਸ ਪਬਲਿਕ ਸਕੂਲ ਬਠਿੰਡਾ ਵਿਖੇ ਕਰਵਾਏ ਗਏ।

      ਇਹਨਾਂ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਕੀਤੀ ਗਈ।

    ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਵਿਨੋਦ ਕੁਮਾਰ ਕਨਵੀਨਰ ਕ੍ਰਿਕੇਟ ਨੇ ਦੱਸਿਆ ਕਿ ਅੰਡਰ 14 ਲੜਕੀਆਂ ਵਿੱਚ ਬਠਿੰਡਾ 1 ਨੇ ਪਹਿਲਾਂ, ਮੌੜ ਮੰਡੀ ਨੇ ਦੂਜਾ,  ਤਲਵੰਡੀ ਸਾਬੋ ਨੇ ਤੀਜਾ, ਅੰਡਰ 17 ਲੜਕੀਆਂ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਮੰਡੀ ਕਲਾਂ ਨੇ ਤੀਜਾ,ਅੰਡਰ 19 ਲੜਕੀਆਂ  ਤਲਵੰਡੀ ਸਾਬੋ ਨੇ ਪਹਿਲਾਂ, ਬਠਿੰਡਾ 1 ਨੇ ਦੂਜਾ, ਬਠਿੰਡਾ 2 ਨੇ ਤੀਜਾ ਸਥਾਨ ਪ੍ਰਾਪਤ ਕੀਤਾ।

        ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਨਪ੍ਰੀਤ ਸਿੰਘ ਢਪਾਲੀ,ਰਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ ਕੈਂਥ, ਜਗਦੇਵ ਸਿੰਘ,ਰਾਜਪ੍ਰੀਤ ਕੌਰ, ਮੋਨਿਕਾ, ਹਰਪ੍ਰੀਤ ਕੌਰ, ਹਰਦੀਪ ਸਿੰਘ, ਬਲਜਿੰਦਰ ਸਿੰਘ ਅਤੇ ਅਮਨਦੀਪ ਕੌਰ ਹਾਜ਼ਰ ਸਨ।

NO COMMENTS