*ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡੇਅਰੀ ਫਾਰਮਿੰਗ ਅਤੇ ਵੋਕੇਸ਼ਨਲ ਟਰੇਨਿੰਗ ਪ੍ਰੋਗਰਾਮ ਵਿਚ 20 ਕਿਸਾਨਾਂ ਨੇ ਭਾਗ ਲਿਆ*

0
11

ਮਾਨਸਾ, 13 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ 02 ਦਸੰਬਰ ਤੋਂ 12 ਦਸੰਬਰ, 2022 ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ‘ਡੇਅਰੀ ਫਾਰਮਿੰਗ’ ਵਿਸ਼ੇ ’ਤੇ ਡਿਪਟੀ ਡਾਇਰੈਕਟਰ (ਟਰੇਨਿੰਗ),  ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜ਼ਿਲ੍ਹੇ ਦੇ 20 ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਜਿੱਥੇ ਡਾ. ਗੁਰਦੀਪ ਸਿੰਘ ਨੇ ਪੇਂਡੂ ਖੇਤਰਾਂ ਦੇ ਗਰੀਬ ਲੋਕਾਂ ਲਈ ਡੇਅਰੀ ਫਾਰਮਿੰਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਉੱਥੇ ਹੀ ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ, ਡਾ. ਅਜੈ ਸਿੰਘ, ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਰਜਿੰਦਰ ਕੌਰ ਸਿੱਧੂ ਅਤੇ ਵੈਟਰਨਰੀ ਅਫ਼ਸਰ ਡਾ. ਸਤਪਾਲ ਵੱਲੋਂ ਵੱਖ ਵੱਖ ਵਿਸ਼ਿਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਡਾ. ਗੁਰਦੀਪ ਸਿੰਘ ਨੇ ਸਿਖਲਾਈ ਕੋਰਸ ਨਾਲ ਜੁੜਨ ਲਈ ਅਤੇ ਸਫਲਤਾਪੂਰਵਕ ਕੋਰਸ ਮੁਕੰਮਲ ਕਰਨ ਲਈ ਸਮੂਹ ਸਿਖਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਹੋਰਨਾ ਨੂੰ ਇਸ ਸਬੰਧੀ ਪੇ੍ਰਰਿਤ ਕਰਨ।
ਡਾ. ਅਜੈ ਸਿੰਘ ਨੇ ਗਾਵਾਂ ਅਤੇ ਮੱਝਾਂ ਦੀਆਂ ਨਸਲਾਂ, ਪ੍ਰਜਨਣ ਪ੍ਰਬੰਧਨ, ਰਹਿਣ-ਸਹਿਣ, ਆਵਾਸ ਪ੍ਰਬੰਧ, ਖ਼ੁਰਾਕ ਪ੍ਰਬੰਧਨ, ਹਰੇ ਚਾਰੇ ਦਾ ਆਚਾਰ ਬਣਾਉਣ, ਡੇਅਰੀ ਫਾਰਮ ਦਾ ਰਿਕਾਰਡ ਰੱਖਣ ਅਤੇ ਟੀਕਾਕਰਣ ਦੀ ਮਹੱਤਤਾ ਬਾਰੇ ਕਿਸਾਨਾਂ ਦਾ ਮਾਰਗ ਦਰਸ਼ਨ ਕੀਤਾ।
ਡਾ. ਸਤਪਾਲ ਸਿੰਘ ਨੇ ਪਸ਼ੂਆਂ ਦੀ ਵੱਖ ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਸੰਭਾਵਿਤ ਇਲਾਜ਼ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਰਜਿੰਦਰ ਕੌਰ ਸਿੱਧੂ ਨੇ ਦੁੱਧ ਦੀ ਸਾਂਭ ਸੰਭਾਲ, ਸਵੱਛ ਦੁੱਧ ਉਤਪਾਦਨ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸੁਧਰੀ ਨਸਲ ਦੀ ਪਹਿਚਾਣ, ਦੰਦਾਂ ਤੋਂ ਉਮਰ ਦਾ ਅੰਦਾਜ਼ਾ ਲਗਾਉਣ, ਟੀਕਾਕਰਣ ਆਦਿ ਬਾਰੇ ਪ੍ਰੈਕਟੀਕਲੀ ਜਾਣੂ ਕਰਵਾਇਆ ਗਿਆ ਅਤੇ ਸਿਖਲਾਈ ਵਿਚ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡੇਅਰੀ ਫਾਰਮ ਦਾ ਦੌਰਾ ਵੀ ਕਰਵਾਇਆ ਗਿਆ।

NO COMMENTS