ਫਗਵਾੜਾ 20 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਮਨੁੱਖੀ ਅਧਿਕਾਰ ਕੌਂਸਲ (ਭਾਰਤ ) ਦੇ ਫਗਵਾੜਾ ਪ੍ਰਧਾਨ ਗੁਰਦੀਪ ਸਿੰਘ ਕੰਗ ਨੇ ਅੱਜ ਨਵਨਿਯੁਕਤ ਐੱਸ.ਐਮ.ਓ. ਡਾ. ਪਰਮਿੰਦਰ ਕੌਰ ਨਾਲ ਸਿਵਿਲ ਹਸਪਤਾਲ ਫਗਵਾੜਾ ਸਥਿਤ ਉਨ੍ਹਾਂ ਦੇ ਦਫਤਰ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐੱਸ.ਐਮ.ਓ. ਦੀ ਫਗਵਾਡਾ ਵਿੱਚ ਨਿਯੁਕਤੀ ਦਾ ਸਵਾਗਤ ਕੀਤਾ। ਨਾਲ ਹੀ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜਾਂ ਲਈ ਸਿਹਤ ਸਬੰਧੀ ਮਨੁੱਖੀ ਅਧਿਕਾਰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਸਾਰੀਆਂ ਜਰੂਰੀ ਸੁਵਿਧਾਵਾਂ ਦਾ ਪ੍ਰਬੰਧ ਯਕੀਨੀ ਬਣਾਉਣਾ ਹੀ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਜੇਕਰ ਕਿਸੇ ਰੋਗੀ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਮੁਸ਼ਕਲ ਮਹਿਸੂਸ ਹੁੰਦੀ ਹੈ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਜਰੂਰੀ ਕਦਮ ਚੁੱਕਦੇ ਹੋਏ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਮਰੀਜਾਂਦੀ ਹਰ ਸੰਭਵ ਸਹਾਇਤਾ ਦੇ ਉਪਰਾਲੇ ਵੱਡੀ ਪੱਧਰ ਤੇ ਕਰਨ ਦਾ ਸੱਦਾ ਦਿੱਤਾ ਐੱਸ.ਐਮ.ਓ. ਨਾਲ ਗੱਲਬਾਤ ਦੌਰਾਨ ਗੁਰਦੀਪ ਸਿੰਘ ਕੰਗ ਨੇ ਜਿੱਥੇ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦੁਆਇਆ, ਉਥੇ ਹੀ ਦੱਸਿਆ ਕਿ ਠੰਢ ਦੇ ਮੌਸਮ ਵਿੱਚ ਹਾਦਸਿਆਂ ਦੇ ਸ਼ਿਕਾਰ ਹੋ ਕੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸੁਵਿਧਾ ਲਈ ਸ਼ਨਿੱਚਰਵਾਰ ਨੂੰ ਉਨ੍ਹਾਂ ਦੀ ਸੰਸਥਾ ਹਸਪਤਾਲ ਨੂੰ ਗਰਮ ਕੰਬਲ ਭੇਂਟ ਕਰੇਗੀ। ਇਸ ਮੌਕੇ ਹੈੱਡ ਨਰਸ ਰੀਟਾ ਤੋਂ ਇਲਾਵਾ ਕੌਂਸਿਲ ਦੇ ਫਗਵਾੜਾ ਸਕੱਤਰ ਸੁਖਬੀਰ ਸਿੰਘ ਕਿੰਨੜਾ, ਉਪ ਪ੍ਰਧਾਨ ਸਤਵਿੰਦਰ ਸਿੰਘ ਭੰਮਰਾ ਆਦਿ ਵੀ ਮੌਜੂਦ ਸਨ