
ਚੰਡੀਗੜ੍ਹ 06,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):: ਪੰਜਾਬ ਵਿੱਚ ਕੌਨਟਰੈਕਟ ਅਧਿਆਪਕਾਂ ਦਾ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਿਆ।ਮੁਹਾਲੀ ਵੱਲੋਂ ਚੰਡੀਗੜ੍ਹ ਮੁੱਖ ਮੰਤਰੀ ਨਿਵਸ ਵੱਲ ਵੱਧ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।
ਪ੍ਰਦਰਸ਼ਕਾਰੀਆਂ ਦੀ ਭੀੜ ਨੂੰ ਖਦੇੜਣ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਵੀ ਦਾਗੇ।ਉਧਰ ਅਧਿਆਪਕ ਵੀ ਹਿੰਸਕ ਹੋ ਗਏ ਅਤੇ ਪੁਲਿਸ ਤੇ ਪੱਥਰਬਾਜ਼ੀ ਕਰ ਦਿੱਤੀ।ਦੱਸ ਦੇਈਏ ਕਿ ਕੌਨਟਰੈਕਟ ਅਧਿਆਪਕ ਪਿਛਲੇ 20 ਦਿਨਾਂ ਤੋਂ ਮੁਹਾਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ।
ਅੱਜ ਪ੍ਰਦਰਸ਼ਨਕਾਰੀ ਅਧਿਆਪਕ ਸਿੱਖਿਆ ਵਿਭਾਗ ਦੀ ਬਿਲਡਿੰਗ ਤੋਂ ਉੱਠ ਕੇ ਚੰਡੀਗੜ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ।ਚੰਡੀਗੜ੍ਹ ਬਾਰਡਰ ਤੇ ਪੁਲਿਸ ਨੇ ਅਧਿਆਪਕਾਂ ਨੂੰ ਰੋਕਣ ਲਈ ਕੋਸ਼ਿਸ਼ ਕੀਤੀ ਤਾਂ ਦੋਨਾਂ ਵਿਚਾਲੇ ਝੜਪ ਹੋ ਗਈ।
