*ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਸਰਕਾਰ ਨਾਲ ਮੀਟਿੰਗ ਵਿੱਚ ਨਹੀਂ ਹੋਇਆ ਕੋਈ ਹੱਲ*

0
48

ਬੁਢਲਾਡਾ 8 ਸਤੰਬਰ(ਸਾਰਾ ਯਹਾਂ/ ਅਮਨ ਮੇਹਤਾ): ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੱਚੇ ਮੁਲਾਜਮ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਤੀਜੇ ਦਿਨ ਵਿੱਚ ਸ਼ਾਮਿਲ ਹੋ ਗਈ ਹੈ ਜਿਸਦੇ ਚਲਦਿਆਂ ਅੱਜ ਮੁਲਾਜਮਾ ਵੱਲੋਂ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਵੱਡੀ ਗਿਣਤੀ ਵਿੱਚ ਸਹਿਰ ਅੰਦਰ ਰੋਸ ਮਾਰਚ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਸਥਾਨਕ ਬੱਸ ਸਟੈਡ ਤੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ। ਜਿਸ ਕਰਕੇ ਟਰਾਂਸਪੋਰਟ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਹੋਈ ਅੱਜ਼ ਦੀ ਮੀਟਿੰਗ ਵੀ ਬੇਸਿੱਟਾਂ ਰਹੀ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਅਧਿਕਾਰਾਂ ਵਲੋਂ ਕੋਈ ਧੱਕੇਸ਼ਾਹੀ ਕੀਤੀ ਗਈ ਜਾਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਦੇ ਪੁਤਲੇ ਫੂਕਣ, ਨੈਸ਼ਨਲ ਹਾਈਵੇ ਜਾਮ, ਮੁੱਖ ਮੰਤਰੀ ਪੰਜਾਬ ਨੂੰ ਘੇਰਨ, ਪੰਜਾਬ ਦੇ ਸ਼ਹਿਰਾਂ ਵਿੱਚ ਜਾਮ ਲਗਾਉਣ ਸਮੇਤ ਕੋਈ ਵੀ ਸਖਤ ਐਕਸ਼ਨ ਹੁੰਦਾ ਹੈ ਤਾਂ ਉਸ ਦੀ ਜੁੰਮੇਵਾਰੀ ਸਬੰਧਿਤ ਅਧਿਕਾਰੀਆਂ ਜਾ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀ ਹੜਤਾਲ ਵਿੱਚ ਮੁਲਾਜ਼ਮਾਂ ਦਾ ਹੱਲ ਨਾ ਕਰਨ ਦਾ ਕਾਰਨ ਟਰਾਂਸਪੋਰਟ ਮੁਆਫੀਆਂ ਹੈ ਜਿਸ ਦਾ ਅਸਰ ਅੱਜ ਹੜਤਾਲ ਵਿੱਚ ਵੀ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਪੀ ਆਰ ਟੀ ਸੀ ਨੂੰ ਬੱਸ ਅੱਡਾ 4 ਘੰਟੇ ਬੰਦ ਕਰਕੇ ਰੋਸ ਮੁਜਾਹਰਾ ਕੀਤਾ ਜਾਵੇਗਾ।

NO COMMENTS