ਕੱਲ੍ਹ ਪੂਰੇ ਦੇਸ਼ ‘ਚ ਹੋਏਗਾ ਰੇਲਾਂ ਦਾ ਚੱਕਾ ਜਾਮ

0
47

ਚੰਡੀਗੜ੍ਹ 17,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਕਿਸਾਨ ਜਥੇਬੰਦੀਆਂ ਕੱਲ੍ਹ ਵੱਡਾ ਐਕਸ਼ਨ ਕਰਨ ਜਾ ਰਹੀਆਂ ਹਨ। ਕੱਲ੍ਹ 18 ਫਰਵਰੀ ਨੂੰ ਪੂਰੇ ਭਾਰਤ ਵਿੱਚ 4 ਘੰਟੇ ਰੇਲਆਂ ਦਾ ਪਹੀਆ ਜਾਮ ਰਹੇਗਾ। ਇਸ ਤਹਿਤ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 31 ਥਾਵਾਂ ‘ਤੇ ਰੇਲ ਪਟੜੀਆਂ ਉੱਪਰ ਧਰਨੇ ਲੱਗਣਗੇ। ਕਿਸਾਨਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਐਲਾਨ ਕੀਤਾ ਹੈ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਤੇ ਸਾਰੀਆਂ ਫਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਨਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ ਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ 11 ਜ਼ਿਲ੍ਹਿਆਂ ਦੇ ਕਿਸਾਨ-ਮਜ਼ਦੂਰ, ਬੀਬੀਆਂ, ਨੌਜਵਾਨ ਤੇ ਸ਼ਹਿਰੀ 31 ਥਾਂਵਾਂ ਤੇ ਰੇਲ ਪਟੜੀਆਂ ਤੇ ਧਰਨੇ ਦੇਣਗੇ।

ਇਸ ਦੌਰਾਨ ਕਿਸਾਨ ਮੰਗ ਕਰਨਗੇ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ, ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ 2020 ਰੱਦ ਕਰੋ, ਪ੍ਰਦੂਸ਼ਣ ਐਕਟ ਰੱਦ ਕਰੋ, ਮਜ਼ਦੂਰਾਂ ਨੂੰ ਸਸਤਾ ਅਨਾਜ ਜਨਤਕ ਵੰਡ ਪ੍ਰਣਾਲੀ ਰਾਹੀਂ ਦੇਣਾ ਜਾਰੀ ਰੱਖੋ, ਤੇਲ ਦੀਆਂ ਕੀਮਤਾਂ ‘ਚ 50% ਕਟੌਤੀ ਕਰੋ, ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕੀਤਾ ਜਾਵੇ, ਕੇਂਦਰ ਸਰਕਾਰ ਦੇ ਫ਼ਿਰਕੂ ਫਾਸੀਵਾਦੀ ਏਜੰਡੇ ਨੂੰ ਮਾਤ ਦਿਓ, ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

NO COMMENTS