
ਚੰਡੀਗੜ੍ਹ 25,ਅਗਸਤ (ਸਾਰਾ ਯਹਾਂ ਬਿਊਰੋ ਰਿਪੋਰਟ): ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ। ਇਸ ਦੇ ਨਾਲ ਹੀ ਦੱਸ ਦਈਏ ਕਿ ਆਪ ਪੰਜਾਬ ਨੇ ਅਜੇ ਤੱਕ ਆਪਣੀ ਪਾਰਟੀ ਵੱਲੋਂ ਸੀਐਮ ਦੇ ਨਾਂ ਦਾ ਐਲਾਨ ਨਹੀਂ ਕੀਤਾ। ਇਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।
ਹੁਣ ਪਾਰਟੀ ਇੰਚਾਰਜ ਰਾਘਵ ਚੱਢਾ ਨੇ ਆਪਣੇ ਟਵਿੱਟਰ ਤੋਂ ਜਾਣਕਾਰੀ ਸਾਂਝੀ ਕੀਤੀ ਹੈ ਕਿ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ 26 ਅਗਸਤ ਨੂੰ ਪੰਜਾਬ ਦੇ ਗੁਰਦਾਸਪੁਰ ਆ ਰਹੇ ਹਨ।
ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ @ArvindKejriwal ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
