*ਕੱਲ੍ਹ ਸ਼ਾਮ 4.30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਵਿਸਤਾਰ, ਇਨ੍ਹਾਂ ਸੱਤ ਨਵੇਂ ਚੇਹਰਿਆਂ ਨੂੰ ਮਿਲ ਸਕਦੀ ਥਾਂ*

0
61

ਚੰਡੀਗੜ੍ਹ 25,ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੱਲ ਭਾਵ ਐਤਵਾਰ ਸ਼ਾਮ 4.30 ਵਜੇ ਹੋਵੇਗਾ। ਅੱਜ ਮੁੱਖ ਮੰਤਰੀ ਰਾਜਪਾਲ ਨੂੰ ਮਿਲੇ ਅਤੇ ਸਹੁੰ ਚੁੱਕਣ ਦਾ ਸਮਾਂ ਮੰਗਿਆ। ਜਾਣਕਾਰੀ ਅਨੁਸਾਰ ਨਵੇਂ ਮੰਤਰੀ ਮੰਡਲ ਵਿੱਚ ਸੱਤ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ, ਬਹੁਤ ਸਾਰੇ ਸੀਨੀਅਰ ਜੋ ਕਿ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਸਨ, ਦੀ ਛੁੱਟੀ ਹੋ ਸਕਦੇ ਹੈ।

ਇਨ੍ਹਾਂ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਮਿਲ ਸਕਦੀ:
ਜਿਨ੍ਹਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ ਉਨ੍ਹਾਂ ਵਿੱਚ ਪ੍ਰਗਟ ਸਿੰਘ, ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰ, ਰਾਣਾ ਗੁਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ਸ਼ਾਮਲ ਹਨ। 

ਕੈਪਟਨ ਸਰਕਾਰ ਦੇ ਇਨ੍ਹਾਂ ਮੰਤਰੀਆਂ ਨੂੰ ਮੌਕਾ ਮਿਲ ਸਕਦਾ:
ਜਿਨ੍ਹਾਂ ਨੂੰ ਇੱਕ ਹੋਰ ਮੌਕਾ ਮਿਲ ਸਕਦਾ ਹੈ ਉਹ ਹਨ ਸੁਖਜਿੰਦਰ ਰੰਧਾਵਾ (ਉਪ ਮੁੱਖ ਮੰਤਰੀ), ਓਪੀ ਸੋਨੀ (ਉਪ ਮੁੱਖ ਮੰਤਰੀ), ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਲ ਹਨ।

ਰਾਹੁਲ ਗਾਂਧੀ ਦੇ ਘਰ ਹੋਈ ਉੱਚ ਪੱਧਰੀ ਮੀਟਿੰਗ: 

ਪੰਜਾਬ ਵਿੱਚ ਮੰਤਰੀ ਮੰਡਲ ਦੇ ਸੰਬੰਧ ਵਿੱਚ, ਵੀਰਵਾਰ ਨੂੰ, ਪੰਜਾਬ ਵਿੱਚ ਮੰਤਰੀ ਮੰਡਲ ਦੇ ਸੰਬੰਧ ਵਿੱਚ ਰਾਹੁਲ ਗਾਂਧੀ ਦੇ ਘਰ ਰਾਤ 10 ਵਜੇ ਤੋਂ 2 ਵਜੇ ਤੱਕ ਮੰਥਨ ਹੋਇਆ। ਇਸ ਉੱਚ ਪੱਧਰੀ ਮੀਟਿੰਗ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਕੇਸੀ ਵੇਣੂਗੋਪਾਲ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਜੂਦ ਸਨ।

LEAVE A REPLY

Please enter your comment!
Please enter your name here