*-ਕੱਲ੍ਹ 16 ਮਈ ਨੂੰ ਮੂਸਾ, ਭਾਦਰਾ, ਲਖਮੀਰਵਾਲਾ, ਤਲਵੰਡੀ ਅਕਲੀਆ ਤੇ ਰਣਜੀਤਗੜ੍ਹ ਬਾਂਦਰ ਵਿਖੇ ਲੱਗਣਗੇ ਕੈਂਪ*

0
101

ਮਾਨਸਾ, 15 ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਪ੍ਰੋਗਰਾਮ ਦੇ ਤਹਿਤ ਅੱਜ ਜ਼ਿਲ੍ਹੇ ਦੇ 4 ਬਲਾਕਾਂ ਦੇ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੀ ਜਾਂਚ ਲਈ ਵਿਸ਼ੇਸ਼ ਸੈਂਪÇਲੰਗ ਕੈਂਪ ਲਗਾਏ ਗਏ ਤਾਂ ਜੋ ਵੱਧ ਤੋਂ ਵੱਧ ਨਾਗਰਿਕਾਂ ਨੂੰ ਸਿਹਤ ਸੁਰੱਖਿਆ ਲਈ ਇਸ ਮੁਹਿੰਮ ਦੇ ਦਾਇਰੇ ਅਧੀਨ ਲਿਆ ਕੇ ਕੋਵਿਡ ਪਾਜੀਟਿਵ ਪਾਏ ਜਾਣ ’ਤੇ ਮੁਢਲੇ ਸਮੇਂ ਵਿੱਚ ਹੀ ਮਿਆਰੀ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਮਾਨਸਾ, ਝੁਨੀਰ, ਸਰਦੂਲਗੜ੍ਹ ਅਤੇ ਬੁਢਲਾਡਾ ਦੇ 5 ਪਿੰਡਾਂ ਵਿੱਚ ਲੱਗੇ ਇਨ੍ਹਾਂ ਕੈਂਪਾਂ ਦੌਰਾਨ 20 ਦੇ ਕਰੀਬ ਪਿੰਡਾਂ ਦੇ ਨਿਵਾਸੀਆਂ ਨੇ ਸਵੈ ਇੱਛਾ ਨਾਲ ਸੈਂਪਲ ਦਿੱਤੇ ਅਤੇ ਆਪਣੇ ਆਲੇ ਦੁਆਲੇ ਵੀ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਦਾ ਵਿਸ਼ਵਾਸ ਦਿਵਾਇਆ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਤੇ ਏ.ਡੀ.ਸੀ ਵਿਕਾਸ ਦੀ ਨਿਗਰਾਨੀ ਹੇਠ ਲੱਗੇ ਕੈਂਪਾਂ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪ੍ਰਦੀਪ ਗਿੱਲ ਵੱਲੋਂ ਪਿਛਲੇ ਕਈ ਦਿਨਾਂ ਤੋਂ ਜਾਰੀ ਇਸ ਮੁਹਿੰਮ ਦਾ ਖੁਦ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੈਂਪÇਲੰਗ ਤੇ ਟੀਕਾਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਇਸ ਤੋਂ ਵਾਂਝਾ ਨਾ ਰਹੇ । ਅੱਜ ਮਾਨਸਾ ਦੇ ਪਿੰਡ ਬਰਨਾਲਾ, ਝੁਨੀਰ ਦੇ ਦਾਨੇਵਾਲਾ, ਸਰਦੂਲਗੜ੍ਹ ਦੇ ਮੀਰਪੁਰ ਕਲਾਂ ਅਤੇ ਬੁਢਲਾਡਾ ਦੇ ਗੂੜੱਦੀ ਤੇ ਉਡਤ ਸੈਦੇਵਾਲਾ ਵਿਖੇ ਲੱਗੇ ਕੈਂਪਾਂ ਦੌਰਾਨ ਪਿੰਡਾਂ ਦੇ ਨਿਵਾਸੀਆਂ ਨੇ ਕਾਫ਼ੀ ਉਤਸ਼ਾਹ ਦਿਵਾਇਆ। ਜ਼ਿਕਰਯੋਗ ਹੈ ਕਿ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਥੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਜ਼ਰੂਰੀ ਤੌਰ ’ਤੇ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਉਥੇ ਹੀ ਰੋਜ਼ਾਨਾ ਦੇ ਆਧਾਰ ’ਤੇ

ਲੋਕਾਂ ਦੀ ਸੁਵਿਧਾ ਲਈ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਵੀ ਆਖਿਆ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਮਾਨਸਾ ਵਿਖੇ ਕੋਰੋਨਾ ਵਾਇਰਸ ਦੇ ਪਾਸਾਰ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਈ ਜਾ ਸਕੇ।  ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਦੱਸਿਆ ਕਿ 16 ਮਈ ਨੂੰ ਪਿੰਡ ਮੂਸਾ, ਭਾਦਰਾ, ਲਖਮੀਰਵਾਲਾ, ਤਲਵੰਡੀ ਅਕਲੀਆ, ਰਣਜੀਤਗੜ੍ਹ ਬਾਂਦਰ ਵਿਖੇ ਸੈਂਪÇਲੰਗ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਨੇੜਲੇ ਪਿੰਡਾਂ ਦੇ ਨਿਵਾਸੀਆਂ ਨੂੰ ਇਸ ਦਾ ਲਾਭ ਉਠਾਉਣ ਲਈ ਪ੍ਰੇਰਿਆ।  ਅੱਜ ਕੈਂਪਾਂ ਦੇ ਚਲਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਨੇ ਘਰ ਘਰ ਜਾ ਕੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਸਲਾਹਾਂ ਦੀ ਪਾਲਣਾ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਸਮੇਂ ਸਮੇਂ ’ਤੇ ਟੈਸਟਿੰਗ ਕਰਵਾਉਣ ਤੇ ਟੀਕਾਕਰਨ ਜ਼ਰੂਰ ਕਰਵਾਉਣ ਲਈ ਪ੍ਰੇਰਿਤ ਕੀਤਾ। 

NO COMMENTS