*ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1045 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ*

0
12

 ਮਾਨਸਾ, 30 ਅਪ੍ਰੈਲ  (ਸਾਰਾ ਯਹਾਂ/  ਮੁੱਖ ਸੰਪਾਦਕ) :       ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਅਦਾਇਗੀ 48 ਘੰਟੇ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ 1045 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 68 ਫ਼ੀਸਦੀ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ।      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਆਈ 535777 ਮੀਟਰਕ ਟਨ ਕਣਕ ਵਿਚੋਂ 527169 ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ ਪਨਗਰੇਨ ਏਜ਼ਸੀ ਵੱਲੋਂ 166783 ਮੀਟਰਕ ਟਨ, ਮਾਰਕਫੈੱਡ ਵੱਲੋਂ 136908 ਮੀਟਰਕ ਟਨ, ਪਨਸਪ ਵੱਲੋਂ 138356, ਪੰਜਾਬ ਵੇਅਰਹਾਊਸ ਵੱਲੋਂ 80367 ਅਤੇ ਵਪਾਰੀਆਂ ਵੱਲੋਂ 4755 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।

LEAVE A REPLY

Please enter your comment!
Please enter your name here