*ਖਰੀਦ ਕੀਤੀ ਕਣਕ ਦੀ ਸਿੱਧੀ ਸਪੈਸ਼ਲ ਭਰਨ ਦੀ ਪੱਲੇਦਾਰ ਯੂਨੀਅਨ ਨੇ ਸਹਿਮਤੀ ਪ੍ਰਗਟਾਈ*

0
86

ਮਾਨਸਾ, 19 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼ ) : ਮੰਡੀਆਂ ਵਿਚੋਂ ਕਣਕ ਦੀ ਸਿੱਧੀ ਸਪੈਸ਼ਲ ਭਰਨ ਨੂੰ ਲੈ ਕੇ ਪੱਲੇਦਾਰ ਯੂਨੀਅਨ ਦੀ ਸਮੱਸਿਆ ਦਾ ਹਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪੱਲੇਦਾਰ ਯੂਨੀਅਨ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਯੂਨੀਅਨ ਆਗੂਆਂ ਪਾਸੋਂ ਨਿਰਵਿਘਨ ਅਤੇ ਸੁਖਾਵੇਂ ਮਾਹੌਲ ਵਿਚ ਲਿਫਟਿੰਗ ਪ੍ਰਕਿਰਿਆ ਨੂੰ ਚਲਾਉਣ ਲਈ ਸੁਝਾਅ ਮੰਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰ ਤਰ੍ਹਾਂ ਨਾਲ ਕਿਸਾਨ ਮਜ਼ਦੂਰਾਂ ਦੇ ਹਿਤ ਵਿਚ ਫੈਸਲੇ ਲੈਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਜਨਾਬੱਧ ਢੰਗ ਨਾਲ ਜਿੰਨੇ੍ਹ ਵੱਧ ਤੋਂ ਵੱਧ ਦਿਨ ਸੰਭਵ ਹੋ ਸਕਣਗੇ ਉਹ ਲੇਬਰ ਨੂੰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਤਿੰਨ ਦਿਨ ਮਜ਼ਦੂਰਾਂ ਨੂੰ ਗੁਦਾਮ ਭਰਨ ਲਈ ਦੇ ਦਿੱਤੇ ਜਾਣ, ਚੌਥੇ ਦਿਨ ਸਪੈਸ਼ਲ ਭਰ ਲਈ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਜਿੱਥੇ ਨਿਰਵਿਘਨ ਕਣਕ ਦੀ ਲਿਫਟਿੰਗ ਹੋ ਸਕੇਗੀ ਉੱਥੇ ਹੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਵੀ ਨਹੀਂ ਕਰਨਾ ਪਵੇਗਾ। ਇਸ ਮੌਕੇ ਪੱਲੇਦਾਰ ਯੂਨੀਅਨ ਦੇ ਆਗੂਆਂ ਵੱਲੋਂ ਤਸੱਲੀ ਪ੍ਰਗਟਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਸਹਿਮਤੀ ਦਿੱਤੀ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ, ਡੀ.ਐਸ.ਪੀ. ਸ੍ਰੀ ਸੰਜੀਵ ਗੋਇਲ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਵਿਜੇ ਕੁਮਾਰ ਸਿੰਗਲਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਸਲੋਧ ਬਿਸ਼ਨੋਈ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁੰਮਾਇਦੇ ਮੌਜੂਦ ਸਨ।     

NO COMMENTS