*ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 53.04 ਕਰੋੜ ਰੁਪਏ ਦੀ ਹੋਈ ਅਦਾਇਗੀ*

0
31

ਮਾਨਸਾ, 18 ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 33769 ਮੀਟਿ੍ਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਪੁੱਜੇ ਝੋਨੇ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 27435 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਲਈ ਕਿਸਾਨਾਂ ਨੂੰ 53.04 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦੇ ਕੀਤੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 8502 ਮੀਟਰਕ ਟਨ, ਮਾਰਕਫੈਡ ਵੱਲੋਂ 10135 ਮੀਟਰਕ ਟਨ, ਪਨਸਪ ਵੱਲੋਂ 6561 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 2237 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

NO COMMENTS