
(ਸਾਰਾ ਯਹਾਂ/ਬਿਊਰੋ ਨਿਊਜ਼)ਪਟਿਆਲਾ ਵਿੱਚ ਰਹਿਣ ਵਾਲੀ 10 ਸਾਲਾ ਬੱਚੀ ਦੀ ਕੇਕ ਖਾਣ ਖਾਣ ਤੋਂ ਬਾਅਦ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਟਿਆਲਾ ਵਿੱਚ ਰਹਿਣ ਵਾਲੀ 10 ਸਾਲਾ ਬੱਚੀ ਦੀ ਕੇਕ ਖਾਣ ਖਾਣ ਤੋਂ ਬਾਅਦ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਟਿਆਲਾ ਵਿੱਚ ਰਹਿਣ ਵਾਲੇ ਪਰਿਵਾਰ ਦੀ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈਆਂ, ਜਦੋਂ 10 ਸਾਲਾ ਬੱਚੀ ਮਾਨਵੀ ਦੀ ਕੇਕ ਖਾਣ ਤੋਂ ਬਾਅਦ ਮੌਤ ਹੋ ਗਈ ਹੈ।
ਪਰਿਵਾਰ ਵਾਲਿਆਂ ਦਾ ਕਹਿਣਾ ਕਿ ਉਨ੍ਹਾਂ ਨੇ ਆਨਲਾਈਨ ਕੇਕ ਮੰਗਵਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕੇਕ ਕੱਟਿਆ। ਅਗਲੇ ਦਿਨ ਸਵੇਰੇ ਮਾਨਵੀ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, ਇਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਵੱਲੋਂ FIR ਜ਼ਰੂਰ ਦਰਜ ਕੀਤੀ ਗਈ ਹੈ ਪਰ ਸਿਹਤ ਵਿਭਾਗ ਵੱਲੋਂ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਪਰਿਵਾਰਿਕ ਮੈਂਬਰ ਸਿਹਤ ਵਿਭਾਗ ਤੋਂ ਕਾਫ਼ੀ ਨਰਾਜ਼ ਨਜ਼ਰ ਆ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਨੇ ਉਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਿਸ ਨੇ ਕੇਕ ਭੇਜਿਆ ਹੈ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।
