*ਖਾਖੀ ਹੋਈ ਦਾਗਦਾਰ/ ਏ.ਐਸ.ਆਈ ਨੂੰ 1,10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ*

0
197

ਸੰਗਰੂਰ, 27 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਵਿਜੀਲੈਂਸ ਬਿਊਰੋ ਨੇ ਸੰਗਰੂਰ ਦੇ ਥਾਣਾ ਸਦਰ ਧੂਰੀ ਵਿਖੇ ਤਾਇਨਾਤ ਏ.ਐਸ.ਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਜਾਣਕਾਰੀ ਮੁਤਾਬਕ ਏਐਸਆਈ ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇੱਕ ਮਾਮਲੇ ਵਿੱਚ ਥਾਣਾ ਸਦਰ ਧੂਰੀ ਵਿੱਚ ਸ਼ਿਕਾਇਤਕਰਤਾ ਦੇ ਸਾਲੇ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਸ ਦੇ ਜੀਜਾ ਨੂੰ ਫਰਵਰੀ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸਹੁਰਾ ਗੁਰਚਰਨ ਸਿੰਘ ਨੂੰ 23-7-24 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮ ਏ ਐਸ ਆਈ 1,50,000/- ਰੁਪਏ ਦੀ ਰਿਸ਼ਵਤ ਨਾ ਦੇਣ ‘ਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਫਸਾਉਣ ਦੀ ਧਮਕੀ ਦੇ ਰਿਹਾ ਸੀ ਅਤੇ ਬਾਅਦ ਵਿੱਚ 1,10,000/- ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਨਾਲ ਸੰਪਰਕ ਕੀਤਾ ਅਤੇ ਤਫ਼ਤੀਸ਼ ਉਪਰੰਤ ਮੁਲਜ਼ਮ ਏ.ਐਸ.ਆਈ ਗੁਰਪ੍ਰੀਤ ਸਿੰਘ ਨੂੰ 1,10,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਏਐਸਆਈ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

NO COMMENTS