*ਵੱਡੀ ਖ਼ਬਰ- ਖਾਲਿਸਤਾਨ ਸਮਰਥਕਾਂ ਵੱਲੋਂ ਸੀਐਮ ਖੱਟਰ ਨੂੰ ਧਮਕੀ, 15 ਅਗਸਤ ਨੂੰ ਝੰਡਾ ਨਹੀਂ ਲਹਿਰਾਉਣ ਦੇਣਗੇ*

0
68

ਚੰਡੀਗੜ੍ਹ 03,ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ) :: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਫ਼ੋਨ ਕਾਲਾਂ ਰਾਹੀਂ ਧਮਕੀ ਦਿੱਤੀ ਗਈ ਹੈ ਕਿ 15 ਅਗਸਤ ਨੂੰ ਤਿਰੰਗਾ ਲਹਿਰਾਉਣ ਨਹੀਂ ਦਿੱਤਾ ਜਾਵੇਗਾ। ਇਹ ਕਾਲ ਵਿਦੇਸ਼ਾਂ ਦੇ ਲੋਕਾਂ ਦੁਆਰਾ ਕੀਤੀ ਜਾ ਰਹੀ ਹੈ। ਖਾਲਿਸਤਾਨ ਤੇ ਭਿੰਡਰਾਂਵਾਲਿਆਂ ਦੇ ਨਾਂ ਦੀ ਗੱਲ ਕੀਤੀ ਜਾ ਰਹੀ ਹੈ। ਇਹ ਕਾਲਾਂ ਗੁਰਵੰਤ ਸਿੰਘ ਪੰਨੂ ਦੇ ਨਾਂ ‘ਤੇ ਆ ਰਹੀਆਂ ਹਨ। ਫੋਨ ਕਾਲ ਵਿੱਚ ਕਿਹਾ ਜਾ ਰਿਹਾ ਹੈ ਕਿ ਹਰਿਆਣਾ ਖਾਲਿਸਤਾਨ ਦਾ ਹਿੱਸਾ ਬਣ ਜਾਵੇਗਾ।

ਸੂਤਰਾਂ ਨੇ ਦੱਸਿਆ ਕਿ ਸਰਕਾਰ ਨੇ ਮੁੱਖ ਮੰਤਰੀ ਨੂੰ ਇਨ੍ਹਾਂ ਆਉਣ ਵਾਲੀਆਂ ਫੋਨ ਕਾਲਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਂਚ ਦੀ ਜ਼ਿੰਮੇਵਾਰੀ ਸਾਈਬਰ ਥਾਣੇ ਨੂੰ ਸੌਂਪੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਰਿਆਣਾ ਪੁਲਿਸ ਨੇ ਇਸ ਧਮਕੀ ਭਰੀ ਕਾਲ ਨੂੰ ਗੰਭੀਰਤਾ ਨਾਲ ਲਿਆ ਹੈ। ਪੁਲਿਸ ਨੇ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਹਿਮਾਚਲ ਦੇ ਮੁੱਖ ਮੰਤਰੀ ਨੂੰ ਵੀ ਧਮਕੀ ਦਿੱਤੀ ਗਈ ਸੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਧਮਕੀ ਦਿੱਤੀ ਗਈ ਸੀ। ਇੱਕ ਆਡੀਓ ਸੁਨੇਹਾ ਭੇਜਿਆ ਗਿਆ ਕਿ 15 ਅਗਸਤ ਨੂੰ ਤਿਰੰਗਾ ਲਹਿਰਾਉਣ ਨਹੀਂ ਦੇਵਾਂਗੇ। ਇਹ ਆਡੀਓ ਰਾਜ ਦੇ ਕੁਝ ਪੱਤਰਕਾਰਾਂ ਦੇ ਮੋਬਾਈਲ ‘ਤੇ ਭੇਜੀ ਗਈ ਹੈ।

ਰਿਕਾਰਡ ਕੀਤੀ ਗਈ ਕਾਲ ਵਿੱਚ ਕਿਹਾ ਗਿਆ ਹੈ ਕਿ ਹਿਮਾਚਲ ਪੰਜਾਬ ਦਾ ਇੱਕ ਹਿੱਸਾ ਸੀ। ਪੰਜਾਬ ਵਿੱਚ ਜਨਮਤ ਸੰਗ੍ਰਹਿ ਹੋਵੇਗਾ ਤੇ ਹਿਮਾਚਲ ਨੂੰ ਮੁੜ ਤੋਂ ਪੰਜਾਬ ਵਿੱਚ ਸ਼ਾਮਲ ਕੀਤਾ ਜਾਵੇਗਾ। ਖਾਲਿਸਤਾਨ ਸਮਰਥਕਾਂ ਨੇ ਅਪੀਲ ਕੀਤੀ ਹੈ ਕਿ ਕਿਸਾਨ ਟਰੈਕਟਰਾਂ ਨਾਲ ਸੜਕਾਂ ‘ਤੇ ਉਤਰਨ ਤੇ ਮੁੱਖ ਮੰਤਰੀ ਜੈਰਾਮ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਨਾ ਦੇਣ।

NO COMMENTS