*ਖੁਸ਼ਖਬਰੀ! ਹੋਲੀ ਤੋਂ ਪਹਿਲਾਂ ਕਰਮਚਾਰੀ ਹੋਣਗੇ ਮਾਲੋ-ਮਾਲ, ਤਨਖਾਹ ਤੋਂ ਇਲਾਵਾ ਮਿਲਣਗੇ 30 ਹਜ਼ਾਰ*

0
240

ਨਵੀਂ ਦਿੱਲੀ 23,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਹੋਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ ਮਿਲਣ ਵਾਲੀ ਹੈ। ਕੇਂਦਰੀ ਕਰਮਚਾਰੀਆਂ ਨੂੰ ਹੁਣ ਤਨਖਾਹ ਤੋਂ ਇਲਾਵਾ 30 ਹਜ਼ਾਰ ਰੁਪਏ ਮਿਲਣਗੇ। ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਨੇ ਕਰਮਚਾਰੀਆਂ ਦੀ ਪ੍ਰੋਤਸਾਹਨ ਰਾਸ਼ੀ ਨੂੰ ਪੰਜ ਗੁਣਾ ਤੱਕ ਵਧਾ ਦਿੱਤਾ ਹੈ। ਜਾਰੀ ਰਿਪੋਰਟ ਅਨੁਸਾਰ ਜਨਵਰੀ ਤੇ ਫਰਵਰੀ ਦੇ ਬਕਾਏ ਸਮੇਤ ਵਧੀ ਹੋਈ ਤਨਖਾਹ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੇ ਦਿੱਤੀ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਸ ਦੇ ਲਈ 20 ਸਾਲ ਪੁਰਾਣੇ ਨਿਯਮਾਂ ‘ਚ ਸੋਧ ਕੀਤੀ ਹੈ ਤੇ ਇਸ ਫੈਸਲੇ ਨਾਲ ਪੀਐੱਚਡੀ ਵਰਗੀ ਉੱਚ ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਹੁਣ 10 ਹਜ਼ਾਰ ਦੀ ਬਜਾਏ 30 ਹਜ਼ਾਰ ਰੁਪਏ ਪ੍ਰੋਤਸਾਹਨ ਵਜੋਂ ਮਿਲਣਗੇ। ਇਸ ਤੋਂ ਪਹਿਲਾਂ ਉੱਚ ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ 2 ਹਜ਼ਾਰ ਰੁਪਏ ਤੋਂ ਲੈ ਕੇ 10 ਹਜ਼ਾਰ ਰੁਪਏ ਤੱਕ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਸੀ।

34% ਮਿਲੇਗਾ ਮਹਿੰਗਾਈ ਭੱਤਾ-
ਮਹਿੰਗਾਈ ਭੱਤੇ ‘ਚ ਵੀ ਵਾਧਾ ਹੋਵੇਗਾ। ਐਲਾਨ ਤੋਂ ਬਾਅਦ ਇਹ 31 ਫੀਸਦੀ ਤੋਂ ਵਧ ਕੇ 34 ਫੀਸਦੀ ਹੋ ਸਕਦਾ ਹੈ। ਜੇਕਰ ਮਹਿੰਗਾਈ ਭੱਤੇ ਨੂੰ ਵਧਾ ਕੇ 34 ਫੀਸਦੀ ਕੀਤਾ ਜਾਂਦਾ ਹੈ ਤਾਂ ਤਨਖ਼ਾਹ ਵਿੱਚ 20 ਹਜ਼ਾਰ ਰੁਪਏ ਦਾ ਵਾਧਾ ਹੋ ਸਕਦਾ ਹੈ। ਅਕਤੂਬਰ ‘ਚ 3 ਫੀਸਦੀ ਅਤੇ ਜੁਲਾਈ ‘ਚ 11 ਫੀਸਦੀ ਦੇ ਵਾਧੇ ਤੋਂ ਬਾਅਦ ਮੌਜੂਦਾ ਡੀਏ ਦਰ 31 ਫੀਸਦੀ ਹੋ ਗਈ ਹੈ।

48 ਲੱਖ ਕਰਮਚਾਰੀਆਂ ਨੂੰ ਫਾਇਦਾ
ਰਿਪੋਰਟ ਮੁਤਾਬਕ ਜੇਕਰ ਸਰਕਾਰ ਤਨਖ਼ਾਹ ਵਧਾਉਣ ਦਾ ਐਲਾਨ ਕਰਦੀ ਹੈ ਤਾਂ ਇਸ ਨਾਲ ਭਾਰਤ ਭਰ ਦੇ ਕਰੀਬ 48 ਲੱਖ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ 65 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਪਿਛਲੇ ਸਾਲ ਸਰਕਾਰ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 28 ਫੀਸਦੀ ਤੋਂ ਵਧਾ ਕੇ 31 ਫੀਸਦੀ ਕਰ ਦਿੱਤਾ ਸੀ। ਕੋਵਿਡ-19 ਮਹਾਂਮਾਰੀ ਦੇ ਬਾਵਜੂਦ, ਇਨ੍ਹਾਂ ਕਰਮਚਾਰੀਆਂ ਨੂੰ ਡੀਏ ਵਾਧਾ ਦਿੱਤਾ ਗਿਆ ਸੀ। ਹਾਲਾਂਕਿ ਇਸ ਸਬੰਧ ‘ਚ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here