(ਸਾਰਾ ਯਹਾਂ/ਮੁੱਖ ਸੰਪਾਦਕ ):
ਅੱਜ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ ਕਿਸੇ ਲੋੜਵੰਦ ਮਰੀਜ਼ ਲਈ ਅਧਿਆਪਕ ਹਰਦੀਪ ਸਿੰਘ ਨੇ ਖੂਨਦਾਨ ਕੀਤਾ।ਇਹ ਜਾਣਕਾਰੀ ਦਿੰਦਿਆਂ ਖੂਨਦਾਨੀ ਪੇ੍ਰਕ ਸੰਜੀਵ ਪਿੰਕਾਂ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ਸਕੂਲ ਜੋਗਾ ਵਿਖੇ ਸੇਵਾਵਾਂ ਨਿਭਾ ਰਹੇ ਅਧਿਆਪਕ ਹਰਦੀਪ ਸਿੰਘ ਨੇ ਬੀ ਪਾਜ਼ਿਟਿਵ ਗਰੁੱਪ ਦਾ ਖੂਨਦਾਨ ਕਰਕੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਚ ਯੋਗਦਾਨ ਪਾਇਆ।ਇਸ ਮੌਕੇ ਪੈਂਤੀ ਵਾਰ ਖੂਨਦਾਨ ਕਰ ਚੁੱਕੇ ਮੈਡਮ ਹੇਮਾਂ ਗੁਪਤਾ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਸਾਲ ਵਿੱਚ ਚਾਰ ਵਾਰ ਖੂਨਦਾਨ ਕਰਨਾ ਚਾਹੀਦਾ ਹੈ ਇਸ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਤੁਹਾਡੇ ਦਾਨ ਕੀਤੇ ਖੂਨ ਨਾਲ ਕਿਸੇ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ ਕਿਉਂਕਿ ਖੂਨ ਦਾ ਕੋਈ ਵੀ ਬਦਲ ਨਹੀਂ ਹੈ। ਉਹਨਾਂ ਕਿਹਾ ਕਿ ਔਰਤਾਂ ਨੂੰ ਵੀ ਖੂਨਦਾਨ ਲਹਿਰ ਨਾਲ ਜੁੜ ਕੇ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਸੰਜੀਵ ਪਿੰਕਾਂ, ਹੇਮਾਂ ਗੁਪਤਾ, ਕੁਲਜੀਤ ਭੁੱਲਰ,ਅਮਨਦੀਪ ਸਿੰਘ ਸਮੇਤ ਮੈਂਬਰ ਹਾਜ਼ਰ ਸਨ।