ਮਾਨਸਾ, 03 ਸਤੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸਵੈਇੱਛਕ ਖੂਨਦਾਨੀਆਂ ਵੱਲੋਂ ਹਰੇਕ ਖੁਸ਼ੀ ਦੇ ਮੌਕੇ ਵਿਆਹ ਦੀਆਂ ਵਰੇਗੰਢਾਂ, ਜਨਮ ਦਿਨਾਂ ਮੌਕੇ ਖੂਨਦਾਨ ਕਰਕੇ ਖੁਸ਼ੀ ਸਾਂਝੀ ਕੀਤੀ ਜਾਂਦੀ ਹੈ। ਇਹ ਜਾਣਕਾਰੀ ਦਿੰਦਿਆਂ ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਖੂਨਦਾਨੀ ਪ੍ਰੇਰਕ ਸੰਜੀਵ ਪਿੰਕਾ ਨੇ ਦੱਸਿਆ ਕਿ ਅੱਜ ਸਵੈਇੱਛਕ ਖੂਨਦਾਨੀ ਬਲਜੀਤ ਸ਼ਰਮਾਂ ਨੇ ਬਲੱਡ ਸੈਂਟਰ ਸਿਵਲ ਹਸਪਤਾਲ ਮਾਨਸਾ ਵਿਖੇ 131ਵੀਂ ਵਾਰ ਖ਼ੂਨਦਾਨ ਕਰਕੇ ਜਨਮਦਿਨ ਮਨਾਇਆ ਹੈ ਉਨ੍ਹਾਂ ਦੱਸਿਆ ਕਿ ਬਲਜੀਤ ਸ਼ਰਮਾਂ ਜਿੱਥੇ ਖੂਨਦਾਨ ਕਰਦੇ ਹਨ ਉਸ ਦੇ ਨਾਲ ਹੀ ਹਰੇਕ ਲੋੜਵੰਦ ਵਿਅਕਤੀ ਦੀ ਬੀਮਾਰੀ ਸਮੇਂ ਦਵਾਈਆਂ ਆਦਿ ਦਾ ਪ੍ਰਬੰਧ ਅਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਿਤਾਬਾਂ ਅਤੇ ਫੀਸਾਂ ਆਦਿ ਦਾ ਪ੍ਰਬੰਧ ਕਰਨ ਲਈ ਵੀ ਯਤਨਸ਼ੀਲ ਰਹਿੰਦੇ ਹਨ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਵੀ ਵੱਡੀ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਬੋਲਦਿਆਂ ਖੂਨਦਾਨੀ ਡਾਕਟਰ ਵਰੁਣ ਮਿੱਤਲ ਨੇ ਦੱਸਿਆ ਕਿ ਇਸ ਤਰ੍ਹਾਂ ਜਨਮਦਿਨ ਮੌਕੇ ਖੂਨਦਾਨ ਕਰਕੇ ਇਹਨਾਂ ਨੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਲੋੜਵੰਦ ਮਰੀਜ਼ ਦੀ ਜਾਨ ਖੂਨ ਦੀ ਘਾਟ ਕਾਰਨ ਨਾ ਚਲੀ ਜਾਵੇ। ਉਨ੍ਹਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਖੂਨਦਾਨੀ ਦੀ ਸਿਹਤ ਉਪਰ ਕੋਈ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ। ਖੂਨਦਾਨੀਆਂ ਦੀ ਸੂਚੀ ਵਿੱਚ ਲੰਮੇ ਸਮੇਂ ਤੋਂ ਸ਼ਾਮਲ ਪ੍ਰਵੀਨ ਟੋਨੀ ਸ਼ਰਮਾਂ ਨੇ ਜਨਮਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਵੀ ਬਲਜੀਤ ਸ਼ਰਮਾਂ ਦੇ ਨਾਲ ਹਰ ਤਿੰਨ ਮਹੀਨੇ ਬਾਅਦ ਲਗਾਤਾਰ ਖੂਨਦਾਨ ਕਰਨ ਦਾ ਮੌਕਾ ਮਿਲਦਾ ਹੈ ਅਤੇ ਉਹ ਖੂਨਦਾਨ ਕਰਕੇ ਮਾਨਸਿਕ ਤੌਰ ਤੇ ਖੁਸ਼ੀ ਪ੍ਰਾਪਤ ਕਰਦੇ ਹਨ ਇਸ ਮੌਕੇ ਖੂਨਦਾਨੀ ਨੂੰ ਅਪੈਕਸ ਕਲੱਬ ਮਾਨਸਾ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮਸ਼ਹੂਰ ਗਾਇਕ ਅਤੇ ਖੂਨਦਾਨੀ ਸੇਵਕ ਸੰਦਲ, ਸੁਭਾਸ਼ ਨਾਟਕ ਕਲੱਬ ਦੇ ਬਿੰਨੂ ਕੁਮਾਰ,ਸੰਜੀਵ ਪਿੰਕਾ, ਪ੍ਰਵੀਨ ਟੋਨੀ ਸ਼ਰਮਾਂ ਸਮੇਤ ਬਲੱਡ ਸੈਂਟਰ ਦੇ ਸਟਾਫ਼ ਮੈਂਬਰ ਅਮਨਦੀਪ ਸਿੰਘ ਜੋਗਾ ਅਤੇ ਪ੍ਰਗਟ ਸਿੰਘ ਹਾਜ਼ਰ ਸਨ।