*ਖੂਨਦਾਨ ਕਰਕੇ ਲੋੜਵੰਦ ਮਰੀਜ਼ ਨੂੰ ਦਿੱਤਾ ਜਾ ਸਕਦੈ ਜੀਵਨ ਦਾਨ-ਸਹਾਇਕ ਕਮਿਸ਼ਨਰ*

0
33

ਮਾਨਸਾ, 05  ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ ):
ਖੂਨਦਾਨ ਕਰਨਾ ਸਮਾਜ ਭਲਾਈ ਵਿਚ ਸਭ ਤੋਂ ਵੱਡਾ ਦਾਨ ਹੈ, ਖੂਨਦਾਨ ਕਰਕੇ ਦੂਜੇ ਵਿਅਕਤੀ ਨੂੰ ਜੀਵਨ ਦੀ ਦਾਤ ਦਿੱਤੀ ਜਾ ਸਕਦੀ ਹੈ। ਇੰਨ੍ਹਾਂ ਗੱਲਾ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਸ੍ਰ. ਹਰਜਿੰਦਰ ਸਿੰਘ ਜੱਸਲ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਨ ਦੌਰਾਨ ਕੀਤਾ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਖ਼ੂਨਦਾਨ ਕਿਸੇ ਵਿਅਕਤੀ ਨੂੰ ਦੁਰਘਟਨਾ ਸਮੇਂ ਜਾਂ ਕਿਸੇ ਹੋਰ ਬਿਮਾਰੀ ਵੇਲੇ ਲੋੜ ਪੈਣ ’ਤੇ ਨਵੀਂ ਜਿੰਦਗੀ ਦੇ ਸਕਦਾ ਹੈ। ਉਨ੍ਹਾਂ ਸਮੂਹ ਐਨ.ਜੀ.ਓਜ਼ ਦੀ ਲੋੜਵੰਦਾਂ ਲਈ ਹਰ ਸਮੇਂ ਖੂਨਦਾਨ ਵਰਗੇ ਨੇਕੀ ਦੇ ਕਾਰਜ਼ਾਂ ਨਾਲ ਜੁੜ ਕੇ ਸਮਾਜ ਦੀ ਸੇਵਾ ਕਰਨ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਆਪਣੇ ਆਲੇ-ਦੁਆਲੇ ਹੋਰ ਲੋਕਾਂ ਨੂੰ ਸਮਾਜ ਭਲਾਈ ਦੇ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਲਈ ਕਿਹਾ।


ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਮਾਨਸਾ ਦੀਆਂ ਐਨ.ਜੀ.ਓ ਵਿਸ਼ੇਸ ਕਰਕੇ ਨੌਜਵਾਨ ਖੂਨਦਾਨ ਦੇ ਨੇਕ ਕਾਰਜ਼ ਵਿੱਚ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਜੋ ਕਿ ਸਹੀ ਅਰਥਾਂ ਵਿੱਚ ਸੱਚੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਹੋਣਾ ਚਾਹੀਦਾ ਹੈ ਜਿਸਦੇ ਲਈ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਵਧਾਈ ਦੀਆਂ ਹੱਕਦਾਰ ਹਨ, ਜੋ ਖੂਨਦਾਨ ਦੇ ਨੇਕ ਕਾਰਜ਼ ’ਚ ਆਪਣਾ ਯੋਗਦਾਨ ਪਾ ਰਹੀਆ ਹਨ। ਉਨ੍ਹਾਂ ਸਮਾਜ ਸੇਵਾ ’ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕਰਨ ’ਤੇ ਖੁਸ਼ੀ ਪ੍ਰਗਟਾਈ ਅਤੇ ਭਵਿੱਖ ਅੰਦਰ ਅਜਿਹੇ ਨੇਕ ਕੰਮਾਂ ’ਚ ਵੱਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾ ਸਿਹਤ ਵਿਭਾਗ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਆਏ ਅਧਿਕਾਰੀਆਂ ਨੂੰ ਮਨੁੱਖੀ ਜਿੰਦਗੀ ਬਚਾਉਣ ਲਈ ਲੋੜ ਪੈਣ ’ਤੇ ਖੂਨਦਾਨ ਲਈ ਮੋਹਰੀ ਰੋਲ ਨਿਭਾਉਣ ਦਾ ਪ੍ਰਣ ਦਿਵਾਇਆ। ਇਸ ਮੌਕੇ ਸ੍ਰ. ਸੰਜੀਵ ਕੁਮਾਰ ਪਿੰਕਾ ਨੂੰ ਜ਼ਿਲ੍ਹਾ ਮਾਨਸਾ ਚੋਂ 132 ਵਾਰ ਸਭ ਤੋਂ ਵੱਧ ਵਾਰ ਖੂਨਦਾਨ ਕਰਨ ’ਤੇ ਵਿਸ਼ੇੇਸ਼ ਸਨਮਾਨ ਕੀਤਾ ਗਿਆ।
ਜਿਲਾ ਸਿਹਤ ਅਫਸਰ ਡਾ. ਰਣਜੀਤ ਸਿੰਘ ਰਾਏ. ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਾਰੇ ਮੈਂਬਰ ਹੀ ਵਧਾਈ ਦੇ ਪਾਤਰ ਹਨ। ਖੂਨਦਾਨ ਸਿਰਫ ਮਨੁੱਖ ਤੋਂ ਮਨੁੱਖ ਨੂੰ ਕੀਤਾ ਜਾ ਸਕਦਾ ਹੈ, ਇਸ ਦੀ ਕੋਈ ਵੀ ਬਨਾਵਟੀ ਪੈਦਾਵਾਰ ਨਹੀ ਹੈ।
ਸਨਮਾਨਤ ਸੰਸਥਾਂਵਾ ਵਿੱਚ ਵਿੱਚ ਪੰਚ ਮੁੱਖੀ ਬਾਲਾ ਜੀ, ਨੇਕੀ ਫਾਊਡੇਸ਼ਨ ਬੁਢਲਾਡਾ, ਪਰਿਆਸ ਚੈਰੀਟੇਬਲ ਸੰਸਥਾ ਸਰਦੂਲਗੜ੍ਹ, ਮੈਡੀਕਲ ਲੈਬ ਯੂਨੀਅਨ ਮਾਨਸਾ ਅਤੇ ਸਰਦੂਲਗੜ੍ਹ, ਪ੍ਰਧਾਨ ਜੈਨ ਸਥਾਨਕ ਬੁਢਲਾਡਾ ਅਤੇ ਮਾਨਸਾ, ਰੋਇਲ ਕਾਲਜ ਬੋੜਾਵਾਲ, ਗੁਰੂ ਨਾਨਕ ਕਾਲਜ ਬੁਢਲਾਡਾ, ਰਾਕੇਸ਼ ਜੈਨ ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ.ਮਾਨਸਾ ਆਦਿ ਸ਼ਾਮਿਲ ਸਨ।


ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ, ਡਾ ਹਰਦੀਪ ਸ਼ਰਮਾ ਸੀਨੀਅਰ ਮੈਡੀਕਲ ਅਫਸਰ, ਡਾ.ਸ਼ਾਇਨਾ ਗੋਇਲ ਬੀ.ਟੀ ਓ., ਡਾ ਵਰੁਣ ਮਿੱਤਲ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿਖਿਆ ਅਤੇ ਸੂਚਨਾ ਅਫਸਰ, ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਸੁਨੈਨਾ ਐਲ.ਟੀ., ਅਮਨਦੀਪ ਸਿੰਘ ਕੌਂਸਲਰ ਮੌਜੂਦ ਸਨ।

LEAVE A REPLY

Please enter your comment!
Please enter your name here