*ਖੂਨਦਾਨ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ ਖੂਨਦਾਨੀ ਸ਼ਖ਼ਸੀਅਤਾਂ ਦਾ ਕੀਤਾ ਰਾਜ ਪੱਧਰ ਤੇ ਸਨਮਾਨ*

0
114

ਮਾਨਸਾ 10 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ 2024 ਦੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਸਮੇਂ ਖੂਨਦਾਨ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਾਨਸਾ ਸ਼ਹਿਰ ਦੇ ਖੂਨਦਾਨੀਆਂ ਦਾ ਸਨਮਾਨ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਬਲੱਡ ਬੈਂਕ ਮਾਨਸਾ ਦੇ ਬਲੱਡ ਕੋਂਸਲਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਸਮੇਂ ਇੱਕ ਸੋ ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲੇ ਖੂਨਦਾਨੀਆਂ ਦਾ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਮੇਂ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਨੇ ਸੰਜੀਵ ਪਿੰਕਾ ਨੂੰ 137 ਵਾਰ, ਬਲਜੀਤ ਸ਼ਰਮਾਂ ਨੂੰ 131ਵਾਰ, ਸੁਨੀਲ ਗੋਇਲ ਨੂੰ 111 ਵਾਰ ਅਤੇ ਵਿਕਲਾਂਗ ਹੋਣ ਦੇ ਬਾਵਜੂਦ ਮਾਨਸਾ ਦੇ ਪਿੰਡ ਨੰਗਲ ਕਲਾਂ ਦੇ ਸੁੱਖਾ ਰਾਮ ਦਾ 56 ਵਾਰ ਖ਼ੂਨਦਾਨ ਕਰਨ ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਖੂਨਦਾਨੀਆਂ ਨੂੰ ਵਧਾਈ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੂੰ ਖੂਨਦਾਨ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਤੇ ਭਾਰਤ ਸਰਕਾਰ ਵਲੋਂ ਤੀਸਰਾ ਸਥਾਨ ਹਾਸਲ ਹੋਇਆ ਹੈ

ਇਹ ਸਨਮਾਨ ਸਵੈਇੱਛਕ ਖੂਨਦਾਨੀਆਂ ਦੇ ਵੱਡਮੁੱਲੇ ਯੋਗਦਾਨ ਸਦਕਾ ਪ੍ਰਾਪਤ ਹੋਇਆ ਹੈ ਪੰਜਾਬ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਲਗਣ ਵਾਲੇ ਖੂਨ ਦਾ 90 ਪ੍ਰਤੀਸ਼ਤ ਖੂਨਦਾਨ ਸਵੈਇੱਛਕ ਖੂਨਦਾਨੀਆਂ ਵਲੋਂ ਕੀਤਾ ਜਾਂਦਾ ਹੈ ਉਨ੍ਹਾਂ ਸਰਕਾਰੀ ਅਤੇ ਚੇਰੀਟੇਬਲ ਬਲੱਡ ਬੈਂਕਾਂ ਵਲੋਂ ਖੂਨਦਾਨ ਦੀ ਮੁਹਿੰਮ ਨੂੰ ਅੱਗੇ ਲਿਜਾਣ ਲਈ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ ਹੈ। ਇਹ ਸਨਮਾਨ ਪ੍ਰਾਪਤ ਕਰਨ ਵਾਲੇ ਖੂਨਦਾਨੀ ਸੰਜੀਵ ਪਿੰਕਾ ਨੇ ਦੱਸਿਆ ਕਿ ਉਹ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਦੇ ਹਨ ਅਤੇ ਲਗਾਤਾਰ ਨੋਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਬਲਜੀਤ ਸ਼ਰਮਾਂ ਅਤੇ ਸੁਨੀਲ ਗੋਇਲ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਖੂਨਦਾਨੀ ਦੀ ਸਿਹਤ ਉਪਰ ਕੋਈ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ ਇਸ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਮੁਹਿੰਮ ਨਾਲ ਜੁੜ ਕੇ ਖੂਨਦਾਨ ਕਰਨਾ ਚਾਹੀਦਾ ਹੈ ਇਹਨਾਂ ਖੂਨਦਾਨੀਆਂ ਨੂੰ ਅਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ,ਅਗਰਵਾਲ ਸਭਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਸਤਿਗੁਰੂ ਸੇਵਾ ਟਰੱਸਟ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾਂ, ਪ੍ਰਵੀਨ ਗੋਇਲ, ਅਪੈਕਸ ਕਲੱਬ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ, ਸਹਿਯੋਗ ਵੇਲਫੇਅਰ ਸੁਸਾਇਟੀ ਦੇ ਹੈਪੀ ਜਿੰਦਲ ਸਮੇਤ ਸ਼ਹਿਰ ਵਾਸੀਆਂ ਨੇ ਵਧਾਈ ਦਿੱਤੀ।

NO COMMENTS