*ਖੂਨਦਾਨ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੇ ਖੂਨਦਾਨੀਆਂ ਦਾ ਕੀਤਾ ਸਨਮਾਨ*

0
116

ਮਾਨਸਾ 09 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ)ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲੱਡ ਸੈਂਟਰ ਸਿਵਲ ਹਸਪਤਾਲ ਮਾਨਸਾ ਵਲੋਂ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਜ਼ਿਲ੍ਹੇ ਵਿੱਚ ਖੂਨਦਾਨ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਖੂਨਦਾਨੀਆਂ ਅਤੇ ਸਮਾਜਸੇਵੀ ਸੰਸਥਾਵਾਂ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਬਲੱਡ ਕੌਂਸਲਰ ਅਮਨਦੀਪ ਸਿੰਘ ਨੇ ਦੱਸਿਆ ਕਿ ਵਿਸ਼ਵ ਖੂਨਦਾਨੀ ਦਿਵਸ ਨੂੰ ਸਮਰਪਿਤ ਇਸ ਸਮਾਗਮ ਸਮੇਂ 100 ਵਾਰ ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲੇ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ, ਬਲਜੀਤ ਸ਼ਰਮਾਂ, ਸੁਨੀਲ ਗੋਇਲ ਸਮੇਤ 75 ਵਾਰ ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲੇ ਰੈਗੂਲਰ ਖੂਨਦਾਨੀ ਆਲਮ ਸਿੰਘ, ਬਲਜੀਤ ਪਾਲ, ਪ੍ਰਵੀਨ ਟੋਨੀ ਸ਼ਰਮਾਂ ਅਤੇ ਖੂਨਦਾਨ ਦੀ ਲਹਿਰ ਨੂੰ ਘਰ ਘਰ ਤੱਕ ਪਹੁੰਚਾਣ ਵਾਲੇ ਖੂਨਦਾਨੀ ਗੁਰਪ੍ਰੀਤ ਭੰਮਾਂ, ਡਿੰਪਲ ਫਰਮਾਹੀ ਨੂੰ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਖੂਨਦਾਨ ਦੇ ਖੇਤਰ ਵਿੱਚ ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਯੋਗਦਾਨ ਦੇਣ ਵਾਲੀ ਸੰਸਥਾ ਨੇਕੀ ਫਾਉਂਡੇਸ਼ਨ ਬੁਢਲਾਡਾ ਸਮੇਤ ਆਸਰਾ ਫਾਉਂਡੇਸ਼ਨ ਬਰੇਟਾ, ਅਪੈਕਸ ਕਲੱਬ ਮਾਨਸਾ, ਆਸਰਾ ਕਲੱਬ ਮਾਨਸਾ,ਸਹਿਯੋਗ ਵੇਲਫੇਅਰ ਸੁਸਾਇਟੀ ਮਾਨਸਾ,ਪੰਚਮੁਖੀ ਬਾਲਾਜੀ ਸੇਵਾ ਟਰੱਸਟ ਮਾਨਸਾ,ਰਾਜ ਰਾਣੀ ਫਾਉਂਡੇਸ਼ਨ ਮਾਨਸਾ, ਰੋਟਰੈਕਟ ਕਲੱਬ,ਜੈ ਪੀਰਾਂ ਦੀ ਸੇਵਾ ਸੰਮਤੀ ਮਾਨਸਾ ਸਮੇਤ ਜ਼ਿਲ੍ਹੇ ਦੀਆਂ ਸਮਾਜਿਕ ਸੰਸਥਾਵਾਂ ਨੂੰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜੀ ਆਇਆਂ ਕਹਿੰਦਿਆਂ ਬਲੱਡ ਟਰਾਂਸਫਿਊਜਨ ਅਫਸਰ ਡਾਕਟਰ ਸ਼ਾਇਨਾ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਦਾ ਬਲੱਡ ਸੈਂਟਰ ਸਵੈਇੱਛਕ ਖੂਨਦਾਨੀਆਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੰਬੇ ਸਮੇਂ ਤੋਂ ਵਧੀਆ ਢੰਗ ਨਾਲ ਚਲ ਰਿਹਾ ਹੈ ਇਸ ਬਲੱਡ ਬੈਂਕ ਵਿੱਚ ਕਦੇ ਵੀ ਖੂਨ ਦੀ ਘਾਟ ਮਹਿਸੂਸ ਨਹੀਂ ਹੋਈ ਅਤੇ ਲੋੜਵੰਦਾਂ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹਈਆ ਕਰਵਾਇਆ ਜਾਂਦਾ ਹੈ।ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ

Oplus_0

ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਹਰਪ੍ਰੀਤ ਕੌਰ ਨੇ ਬਲੱਡ ਸੈਂਟਰ ਦੇ ਸਟਾਫ਼ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਖੂਨਦਾਨੀਆਂ ਅਤੇ ਖੂਨਦਾਨ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸੇ ਵੀ ਲੋੜਵੰਦ ਮਰੀਜ ਦੀ ਜਾਨ ਬਚਾਉਣ ਲਈ ਕੀਤੇ ਜਾਂਦੇ ਉਪਰਾਲਿਆਂ ਲਈ ਸਹਿਯੋਗ ਕਰਨ ਵਾਲੇ ਇਨਸਾਨ ਮਨੁੱਖਤਾ ਦੀ ਸੱਚੀ ਸੇਵਾ ਕਰਦੇ ਹਨ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹਨਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਮਰੀਜ਼ਾਂ ਦੀ ਜਾਨ ਬਚਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਰੂਹਬਰੂਹ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਖੂਨਦਾਨ ਦੀ ਲਹਿਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਪਰਿਵਾਰ ਦੇ ਮੁਖੀ ਨਿਰੰਕਾਰੀ ਮਿਸ਼ਨ ਦੇ ਸੰਚਾਲਕ ਹਰਬੰਸ ਸਿੰਘ ਦਾ ਇੱਕ ਸੋ ਤੋਂ ਵੱਧ ਵਾਰ ਖ਼ੂਨਦਾਨ ਕਰਨ ਅਤੇ ਖੂਨਦਾਨ ਲਹਿਰ ਵਿੱਚ ਪਰਿਵਾਰ ਸਮੇਤ ਵੱਡਮੁੱਲਾ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ।ਇਸ ਸਮੇਂ ਸਿਵਲ ਹਸਪਤਾਲ ਮਾਨਸਾ ਵਿਖੇ ਸੇਵਾਵਾਂ ਨਿਭਾਉਣ ਦੇ ਨਾਲ ਨਾਲ ਰੈਗੂਲਰ ਖੂਨਦਾਨ ਕਰਨ ਵਾਲੇ ਡਾਕਟਰ ਵਰੁਣ ਮਿੱਤਲ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ, ਸਮਾਜਸੇਵੀ ਤਰਸੇਮ ਸੇਮੀ, ਮੈਡਮ ਸੂਨੈਨਾ ਬਾਂਸਲ, ਐਡਵੋਕੇਟ ਸੁਰਿੰਦਰ ਕੁਮਾਰ, ਬਲਵਿੰਦਰ ਕਾਕਾ, ਨਰਿੰਦਰ ਗੁਪਤਾ,ਪਰਗਟ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here