*ਖੇਡਾਂ ਖਿਡਾਰੀਆਂ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ:-ਪੰਕਜ ਬਾਂਸਲ*

0
68

ਬਠਿੰਡਾ 28 ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ): ਸਕੂਲ ਸਿੱਖਿਆ ਵਿਭਾਗ ਪੰਜਾਬ , ਡਿਪਟੀ ਡਾਇਰੈਕਟਰ ਸੁਨੀਲ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਅਗਵਾਈ ਵਿੱਚ 67 ਵੀਆ ਪੰਜਾਬ ਪੱਧਰੀ ਸਕੂਲੀ ਖੇਡਾਂ ਹਾਕੀ ਵਿੱਚ ਦਿਲਚਸਪ ਮੁਕਾਬਲੇ ਹੋਏ।ਇਹਨਾਂ ਮੁਕਾਬਲਿਆਂ ਵਿੱਚ ਪੰਕਜ ਬਾਂਸਲ ਸਹਾਇਕ ਕਮਿਸ਼ਨਰ ਜਨਰਲ ਬਠਿੰਡਾ ਕਮ ਐਸ ਡੀ ਐਮ ਰਾਮਪੁਰਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਉਹਨਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਇਹ ਖੇਡਾਂ ਖਿਡਾਰੀਆਂ ਨੂੰ ਉਨਾਂ ਦੇ ਲੁਕਵੀਂ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਉਹਨਾਂ ਸਾਰੇ ਖਿਡਾਰੀਆਂ ਨੂੰ ਅਨੁਸ਼ਾਸਨ ਦੀ ਭਾਵਨਾ ਨਾਲ ਅਤੇ ਪਿਆਰ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ ਅਤੇ ਸਾਰੇ ਖਿਡਾਰੀਆਂ ਲਈ ਜਿੱਤ ਦੀ ਕਾਮਨਾ ਕੀਤੀ। ਤੀਜੇ ਦਿਨ ਦਾ ਉਦਘਾਟਨ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਕੀਤਾ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਵਾਲਾ ਮਨੁੱਖ ਜੀਵਨ ਦੀ ਸਮਾਜਕ ਖੇਡ ਖੇਡਣ ਲਈ ਦਲੇਰੀ ਦਾ ਪੱਲਾ ਨਹੀਂ ਛੱਡਦਾ।ਉਹ ਜੀਵਨ ਵਿੱਚ ਹਾਰ ਕੇ ਨਿਰਾਸ਼ ਨਹੀਂ ਹੁੰਦਾ ਸਗੋਂ ਹਮੇਸ਼ਾ ਆਸ਼ਾਵਾਦੀ ਰਹਿੰਦਾ ਹੈ।   ਅੱਜ ਹੋਏ ਮੁਕਾਬਲਿਆਂ  ਪ੍ਰੀ ਕੁਆਰਟਰ ਵਿੱਚ ਜਲੰਧਰ ਨੇ ਬਰਨਾਲਾ ਨੂੰ 2-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਜਲੰਧਰ ਨੇ ਲੁਧਿਆਣਾ ਨੂੰ 1-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਲੁਧਿਆਣਾ ਨੇ ਸੰਗਰੂਰ ਨੂੰ 4-0 ਨਾਲ, ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਪੰਜਾਬ ਸਪੋਰਟਸ ਇੰਸਟੀਚਿਊਟ ਮੋਹਾਲੀ ਨੇ ਬਠਿੰਡਾ ਨੂੰ 2-1 ਨਾਲ, ਜਲੰਧਰ ਨੇ ਅਮ੍ਰਿਤਸਰ ਨੂੰ ਪੈਨਲਟੀ ਸੂਟ ਰਾਹੀਂ 4-1 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਜਲੰਧਰ ਨੇ ਫਾਜ਼ਿਲਕਾ ਨੂੰ 4-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਲੁਧਿਆਣਾ ਨੇ ਜਰਖੜ ਅਕੈਡਮੀ ਨੂੰ 2-1 ਨਾਲ ਹਰਾਇਆ। ਸੈਮੀਫਾਈਨਲ ਮੈਚ ਵਿੱਚ ਪੰਜਾਬ ਸਪੋਰਟਸ ਇੰਸਟੀਚਿਊਟ ਜਲੰਧਰ ਨੇ ਪੈਨਲਟੀ ਸੂਟ ਰਾਹੀਂ ਪੰਜਾਬ ਸਪੋਰਟਸ ਇੰਸਟੀਚਿਊਟ ਮੋਹਾਲੀ ਨੂੰ 4-3 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਲੁਧਿਆਣਾ ਨੇ ਜਲੰਧਰ ਨੂੰ 3-0 ਨਾਲ ਹਰਾਇਆ।ਇਸ ਮੌਕੇ ਹੋਰਨਾਂ ਤੋ ਇਲਾਵਾ ਅਬਜਰਵਰ ਦਵਿੰਦਰ ਸਿੰਘ, ਮੁੱਖ ਅਧਿਆਪਕ ਰਮਨਦੀਪ ਕੌਰ,ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਹਰਮੰਦਰ ਸਿੰਘ ਗੁਲਾਬਗੜ, ਲੈਕਚਰਾਰ ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ,ਰਹਿੰਦਰ ਸਿੰਘ, ਜਗਮੋਹਨ ਸਿੰਘ, ਗੁਰਿੰਦਰ ਜੀਤ ਸਿੰਘ, ਰਣਧੀਰ ਸਿੰਘ, ਭੁਪਿੰਦਰ ਸਿੰਘ ਤੱਗੜ, ਗੁਰਲਾਲ ਸਿੰਘ, ਰਮਨਦੀਪ ਸਿੰਘ ਰਾਜਿੰਦਰ ਸ਼ਰਮਾ, ਗੁਰਪ੍ਰੀਤ ਸਿੰਘ, ਰਾਜਵੰਤ ਸਿੰਘ, ਅਨਮੋਲ,ਰਾਜੇਸ਼ ਕੁਮਾਰ ਪਟਿਆਲਾ, ਸੁਖਦੀਪ ਕੌਰ,ਸਿਕੰਦਰ ਸਿੰਘ, ਕਰਮਜੀਤ ਕੌਰ,ਬੇਅੰਤ ਕੌਰ ਹਾਜ਼ਰ ਸਨ।

NO COMMENTS