*ਖੇਡਾਂ ਦਾ ਸਾਡੇ ਜੀਵਨ ਵਿੱਚ ਮਹੱਤਵਪੂਰਨ ਸਥਾਨ: ਜਸਵੀਰ ਸਿੰਘ ਗਿੱਲ*

0
52

ਬਠਿੰਡਾ 30 ਅਗਸਤ(ਸਾਰਾ ਯਹਾਂ/ਬੀਰਬਲ ਧਾਲੀਵਾਲ):
ਸਿੱਖਿਆ ਵਿਭਾਗ ਪੰਜਾਬ (ਖੇਡਾਂ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ੋਨਲ ਟੂਰਨਾਮੈਂਟ ਕਮੇਟੀ ਮੌੜ ਦੇ ਪ੍ਰਧਾਨ ਜਸਵੀਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਮਾਈਸਰਖਾਨਾ ਦੀ ਅਗਵਾਈ ਵਿੱਚ ਚੱਲ ਰਹੀਆਂ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆ ਹਨ।
ਗਰਮ ਰੁੱਤ ਖੇਡਾਂ ਦੇ ਅਖੀਰਲੇ ਦਿਨ ਦਾ ਉਦਘਾਟਨ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਕੀਤਾ।ਇਸ ਮੌਕੇ ਉਹਨਾਂ ਬੌਲਦਿਆ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਖੇਡਾਂ ਨੂੰ ਜੀਵਨ ਜਿਊਣ ਦਾ ਆਧਾਰ ਮੰਨਿਆ ਜਾਂਦਾ ਰਿਹਾ ਹੈ, ਜਿਸ ਨਾਲ ਸਾਡੇ ਸਰੀਰ ਦਾ ਵਿਕਾਸ ਹੁੰਦਾ ਹੈ, ਨਾਲ ਹੀ ਇਹ ਸਾਡਾ ਜੀਵਨ ਸਫਲ ਵੀ ਕਰਦੀਆਂ ਹਨ, ਅਸੀਂ ਕਹਿ ਸਕਦੇ ਹਾਂ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਸਥਾਨ ਹੈ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਹਰਜਿੰਦਰ ਸਿੰਘ ਜਨਰਲ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਸ਼ਤੀਆਂ ਅੰਡਰ 14 ਮੁੰਡੇ 35 ਕਿਲੋ ਵਿੱਚ ਰਮਨਦੀਪ ਸਿੰਘ ਬੁਰਜ ਮਾਨਸਾ ਨੇ ਪਹਿਲਾਂ, ਸੁਖਜਿੰਦਰ ਸਿੰਘ ਸਰਸਵਤੀ ਕਾਨਵੇਂਟ ਸਕੂਲ ਨੇ ਦੂਜਾ,41 ਕਿਲੋ ਵਿੱਚ ਜਸਕਰਨ ਸਿੰਘ ਬੁਰਜ ਮਾਨਸਾ ਨੇ੍ ਪਹਿਲਾਂ, ਜਗਦੀਪ ਸਿੰਘ ਭੈਣੀ ਚੂਹੜ ਨੇ ਦੂਜਾ,44 ਕਿਲੋ ਵਿੱਚ ਅਰਜਨ ਰਾਮ ਨੇ ਪਹਿਲਾਂ,48 ਕਿਲੋ ਵਿੱਚ ਜਸ਼ਨ ਸਿੰਘ ਬੁਰਜ ਮਾਨਸਾ ਨੇ ਪਹਿਲਾਂ,ਸਵਰਨ ਸਿੰਘ ਰਾਮਗੜ ਭੂੰਦੜ ਨੇ ਦੂਜਾ,ਅੰਡਰ 17 ਮੁੰਡੇ 45 ਕਿਲੋ ਵਿੱਚ ਯੋਗਰਾਜ ਰਾਮ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਪਹਿਲਾਂ, ਹਰਮਨਪ੍ਰੀਤ ਸਿੰਘ ਸਰਸਵਤੀ ਕਾਨਵੇਂਟ ਸਕੂਲ ਨੇ ਦੂਜਾ ਸਥਾਨ ,ਕ੍ਰਿਕੇਟ ਅੰਡਰ 19 ਮੁੰਡੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਨੇ ਪਹਿਲਾਂ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਨੇ ਦੂਜਾ, ਫੁੱਟਬਾਲ ਅੰਡਰ 14 ਮੁੰਡੇ ਵਿੱਚ ਸੰਤ ਫਤਿਹ ਕਾਨਵੇਂਟ ਸਕੂਲ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਰਾਮਨਗਰ ਨੇ ਦੂਜਾ, ਅੰਡਰ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਨੇ ਪਹਿਲਾਂ ਸੰਤ ਫਤਿਹ ਕਾਨਵੇਂਟ ਸਕੂਲ ਨੇ ਦੂਜਾ, ਰੱਸਾਕਸ਼ੀ ਅੰਡਰ 14 ਮੁੰਡੇ ਵਿੱਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ
ਪਬਲਿਕ ਸਕੂਲ ਨੇ ਪਹਿਲਾਂ, ਸਰਕਾਰੀ ਮਿਡਲ ਸਕੂਲ ਚਨਾਰਥਲ ਨੇ ਦੂਜਾ, ਅੰਡਰ 17 ਵਿੱਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨੇ ਪਹਿਲਾਂ, ਐਸ ਡੀ ਹਾਈ ਸਕੂਲ ਮੌੜ ਨੇ ਦੂਜਾ, ਅੰਡਰ 19 ਵਿੱਚ ਸਰਸਵਤੀ ਕਾਨਵੇਂਟ ਸਕੂਲ ਨੇ ਪਹਿਲਾਂ,ਐਸ ਡੀ ਹਾਈ ਸਕੂਲ ਮੌੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾਂ ਗੁਰਮੀਤ ਸਿੰਘ ਰਾਮਗੜ ਭੂੰਦੜ ,ਭੂਪਿੰਦਰ ਸਿੰਘ ਤੱਗੜ ਪ੍ਰੈਸ ਸਕੱਤਰ, ਗੁਰਮੀਤ ਸਿੰਘ ਪ੍ਰੈਸ ਸਕੱਤਰ, ਅਮਨਦੀਪ ਸਿੰਘ ਡੀ.ਪੀ.ਈ, ਵਰਿੰਦਰ ਸਿੰਘ ਡੀ.ਪੀ.ਈ, ਅਵਤਾਰ ਸਿੰਘ ਮਾਨ ਡੀ.ਪੀ.ਈ, ਹਰਪਾਲ ਸਿੰਘ ਨੱਤ ਡੀ.ਪੀ.ਈ, ਨਵਦੀਪ ਕੌਰ ਡੀ.ਪੀ.ਈ , ਹਰਜੀਤ ਪਾਲ ਸਿੰਘ (ਸਾਰੇ ਖੇਡ ਕਨਵੀਨਰ) ਕੁਲਦੀਪ ਕੁਮਾਰ ਸ਼ਰਮਾ ਪੀ ਟੀ ਆਈ, ਰਾਜਿੰਦਰ ਕੁਮਾਰ ਪੀ ਟੀ ਆਈ, ਰਾਜਿੰਦਰ ਸਿੰਘ ਮਾਨ, ਰਣਜੀਤ ਸਿੰਘ, ਰਾਜਵੀਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਕੌਰ, ਕਸ਼ਮੀਰ ਸਿੰਘ, ਹਰਵਿੰਦਰ ਕੌਰ, ਕੁਲਦੀਪ ਸਿੰਘ ਮੂਸਾ, ਵਰਿੰਦਰ ਸਿੰਘ, ਗੁਰਸ਼ਰਨ ਸਿੰਘ ਗੋਲਡੀ,ਜਸਵਿੰਦਰ ਸਿੰਘ ਗਿੱਲ,ਬਲਰਾਜ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ (ਸਾਰੇ ਸਰੀਰਕ ਸਿੱਖਿਆ ਅਧਿਆਪਕ) ਹਾਜ਼ਰ ਸਨ।

LEAVE A REPLY

Please enter your comment!
Please enter your name here