*ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾਵੇਗਾ:ਵਿਧਾਇਕ ਬੁੱਧ ਰਾਮ*

0
3

ਮਾਨਸਾ, 28 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ ):
ਪੰਜਾਬ ਸਰਕਾਰ ਵੱਲੋੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਜੇਤੂ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਦੇ ਪਹਿਲੇ ਦਿਨ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਅਗਾਜ਼ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਅਤੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕੀਤਾ। ਇਸ ਮੌਕੇ  ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ ਵੀ ਮੌਜੂਦ ਸਨ।
ਵਿਧਾਇਕ ਬੁੱਧ ਰਾਮ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਦਕਾ ਹੁਨਰਮੰਦ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ, ਜੋ ਖੇਡ ਮੈਦਾਨਾਂ ਅੰਦਰ ਆਪਣੇ ਹੁਨਰ ਨੂੰ ਹੋਰ ਨਿਖਾਰ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਵਿਧਾਇਕ ਵੱਲੋਂ ਖੇਡ ਮੈਦਾਨ ਵਿਚ ਪਹੁੰਚੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਇਮਾਨਦਾਰੀ ਨਾਲ ਖੇਡ ਨਿਯਮਾਂ ਨੂੰ ਧਿਆਨ ਵਿਚ ਰੱਖ ਕੇ ਹੋਰ ਚੰਗੇ ਤਰੀਕੇ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲੈ ਰਹੇ ਹਨ, ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਹਿੱਸਾ ਲੈ ਸਕਣਗੇ।


ਇਸ ਤੋਂ ਪਹਿਲਾਂ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਮੁੜ ਖੇਡ ਮੈਦਾਨਾਂ ਵਿਚ ਰੌਣਕ ਪਰਤੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਨੂੰ ਨਸ਼ਾ ਰਹਿਤ ਅਤੇ ਨਿਰੋਗ ਜ਼ਿੰਦਗੀ ਜਿਊਣਾ ਸਿਖਾਉਂਦੀਆਂ ਹਨ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਚੀ ਲੈ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦਾ ਸਰੀਰਿਕ ਤੇ ਮਾਨਸਿਕ ਵਿਕਾਸ ਹੋ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ 2000 ਹਜ਼ਾਰ ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਗੁਣਵੱਤਾ ਭਰਪੂਰ ਖਾਣਾ ਮੁਹੱਈਆ ਕਰਵਾਉਣ ਲਈ ਕੋਆਪਰੇਟਿਵ ਮੈੱਸ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਨਵਜੋਤ ਸਿੰਘ ਧਾਲੀਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ:) ਮਾਨਸਾ ਰੂਬੀ ਬਾਂਸਲ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ:) ਮਾਨਸਾ ਗੁਰਲਾਭ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ, ਰਾਜਦੀਪ ਸਿੰਘ ਹਾਜ਼ਰ ਸਨ।

NO COMMENTS