ਬਠਿੰਡਾ 18 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ 68 ਵੀਆਂ ਸੂਬਾ ਪੱਧਰੀ ਸਕੂਲੀ ਹਾਕੀ ਖੇਡਾਂ ਵਿੱਚ ਦਿਲਚਸਪ ਮੁਕਾਬਲੇ ਹੋ ਰਹੇ ਹਨ।
ਦੂਜੇ ਦਿਨ ਇਹਨਾਂ ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਕਠੋਰ ਮਿਹਨਤ, , ਮਨੋਰੰਜਨ ਦਾ ਸਾਧਨ ਨਹੀਂ ਹਨ, ਸਗੋਂ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਹਨ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕੋ ਕਨਵੀਨਰ ਰਣਧੀਰ ਸਿੰਘ ਧੀਰਾ ਨੇ ਦੱਸਿਆ ਕਿ ਪ੍ਰੀ ਕੁਵਾਟਰ ਮੁਕਾਬਲਿਆਂ ਵਿੱਚ ਬਠਿੰਡਾ ਨੇ ਮੁਕਤਸਰ ਨੂੰ, ਪੀ ਆਈ ਐਸ ਲੁਧਿਆਣਾ ਨੇ ਪਠਾਨਕੋਟ ਨੂੰ, ਲੁਧਿਆਣਾ ਨੇ ਮਲੇਰਕੋਟਲਾ ਨੂੰ,ਜਰਖੜ ਵਿੰਗ ਨੇ ਫਿਰੋਜ਼ਪੁਰ ਨੂੰ, ਪਟਿਆਲਾ ਨੇ ਜਲੰਧਰ ਨੂੰ ,ਗੁਰਦਾਸਪੁਰ ਨੇ ਬਰਨਾਲਾ ਨੂੰ ਹਰਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ,ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਵਰਿੰਦਰ ਪਾਲ ਸਿੰਘ,,ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਕੁਲਵੀਰ ਸਿੰਘ, ਰਾਜਵੰਤ ਸਿੰਘ ਹਾਕੀ ਕੋਚ, ਭੁਪਿੰਦਰ ਸਿੰਘ ਤੱਗੜ,ਗੁਰਿੰਦਰਜੀਤ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ ਮਾਨ, ਵੀਰਪਾਲ ਕੌਰ, ਅਵਤਾਰ ਸਿੰਘ, ਗੁਰਿੰਦਰ ਸਿੰਘ ਬਰਾੜ,ਮਨਪ੍ਰੀਤ ਸਿੰਘ, ਰਾਜਵਿੰਦਰ ਕੌਰ, ਸੁਰਜੀਤ ਸਿੰਘ, ਹਰਪਾਲ ਸਿੰਘ, ਹਰਪ੍ਰੀਤ ਕੌਰ, ਹਰਵਿੰਦਰ ਸਿੰਘ, ਕੁਲਜਿੰਦਰ ਸਿੰਘ, ਮਨਜਿੰਦਰ ਸਿੰਘ ਰੋਪੜ, ਵਰਿੰਦਰ ਸਿੰਘ ਰੋਪੜ, ਮਨਪ੍ਰੀਤ ਸਿੰਘ ਲੁਧਿਆਣਾ, ਧੰਨਾ ਸਿੰਘ ਅਮ੍ਰਿਤਸਰ, ਮਨਿੰਦਰ ਸਿੰਘ, ਸਲਵਿੰਦਰ ਸਿੰਘ ਹਾਜ਼ਰ ਸਨ