
ਬਠਿੰਡਾ 27 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਪੰਜਾਬ ਪੱਧਰੀ ਸਕੂਲੀ ਖੇਡਾਂ ਹਾਕੀ ਵਿੱਚ ਫਸਵੇਂ ਮੁਕਾਬਲੇ ਹੋਏ। ਦੂਸਰੇ ਦਿਨ ਦਾ ਉਦਘਾਟਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਵਲੋਂ ਕੀਤਾ ਗਿਆ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਖੇਡਾਂ ਦੀ ਮਨੁੱਖੀ ਜੀਵਨ ਵਿੱਚ ਬਹੁਤ ਹੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਮਨੁੱਖੀ ਵਿਹਾਰ ਵਿੱਚ ਅਜਿਹੇ ਗੁਣ ਪੈਦਾ ਕਰਦੀਆਂ ਹਨ ਜਿਸ ਨਾਲ ਲੋਕਾਂ ਵਿੱਚ ਆਪਸੀ ਪਿਆਰ, ਸਾਂਝ ਤੇ ਸਦਭਾਵਨਾ ਵਰਗੇ ਗੁਣ ਪ੍ਰਫੁਲਤ ਹੁੰਦੇ ਹਨ। ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਅਮ੍ਰਿਤਸਰ ਨੇ ਪਠਾਨਕੋਟ ਨੂੰ 5-0 ਨਾਲ, ਫਤਿਹਗੜ੍ਹ ਸਾਹਿਬ ਨੇ ਫਾਜ਼ਿਲਕਾ ਨੂੰ 2-0 ਨਾਲ,ਜਰਖੜ ਵਿੰਗ ਨੇ ਗੁਰਦਾਸਪੁਰ ਨੂੰ 2-0 ਨਾਲ, ਬਰਨਾਲਾ ਨੇ ਸੰਗਰੂਰ 2-1 ਨਾਲ, ਮਲੇਰਕੋਟਲਾ ਨੇ ਮੋਹਾਲੀ ਨੂੰ 5-0 ਨਾਲ, ਬਠਿੰਡਾ ਨੇ ਫਰੀਦਕੋਟ ਨੂੰ 4-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਮੋਹਾਲੀ ਨੇ ਲੁਧਿਆਣਾ ਨੂੰ 2-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਲੁਧਿਆਣਾ ਨੇ ਜਲੰਧਰ ਨੂੰ 3-0 ਨਾਲ, ਪਠਾਨਕੋਟ ਨੇ ਫਿਰੋਜ਼ਪੁਰ ਨੂੰ 2-0 ਨਾਲ ਹਰਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਮੰਜੂ ਬਾਲਾ,ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਅਜੀਤਪਾਲ ਸਿੰਘ, ਲੈਕਚਰਾਰ ਹਰਮੰਦਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਰਮਨਦੀਪ ਸਿੰਘ, ਗੁਰਲਾਲ ਸਿੰਘ, ਰਾਜਿੰਦਰ ਸ਼ਰਮਾ, ਰਣਧੀਰ ਸਿੰਘ, ਜਗਮੋਹਨ ਸਿੰਘ,ਰਹਿੰਦਰ ਸਿੰਘ, ਇਕਬਾਲ ਸਿੰਘ, ਸੁਖਦੀਪ ਕੌਰ, ਮਨਦੀਪ ਕੌਰ, ਕਰਮਜੀਤ ਕੌਰ,ਬੇਅੰਤ ਕੌਰ, ਸੁਖਜਿੰਦਰ ਪਾਲ ਕੌਰ,ਰੇਸ਼ਮ ਸਿੰਘ, ਹਰਬਿੰਦਰ ਸਿੰਘ ਨੀਟਾ, ਹਰਭਗਵਾਨ, ਚਰਨਜੀਤ ਸਿੰਘ ਚੰਨੀ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ , ਮਨਦੀਪ ਸਿੰਘ ਹਾਜ਼ਰ ਸਨ
