*ਖੇਡ ਜਗਤ ਤੋਂ ਬੁਰੀ ਖਬਰ, ਪੰਜਾਬ ਦੇ ਕਬੱਡੀ ਖਿਡਾਰੀ ਦੀ ਹੋਈ ਮੌਤ, PGI ‘ਚ ਇਲਾਜ ਦੌਰਾਨ ਤੋੜਿਆ ਦਮ*

0
158

20 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼)ਖੇਡ ਜਗਤ ‘ਚ ਸੋਗ ਦੀ ਲਹਿਰ, ਪੰਜਾਬ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।

 ਪੰਜਾਬ ਦੇ ਬਨੂੜ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਹੈ। ਕੁਝ ਦਿਨ ਪਹਿਲਾਂ ਖੇਤਾਂ ਵਿੱਚੋਂ ਚਾਰਾ ਇਕੱਠਾ ਕਰਨ ਗਏ ਜਗਦੀਪ ਨੂੰ ਸੱਪ ਨੇ ਡੰਗ ਲਿਆ। ਘਟਨਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ PGI ਇਲਾਜ ਲਿਆਉਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਖਿਡਾਰੀ ਖੇਤ ‘ਚ ਕਰ ਰਿਹਾ ਸੀ ਕੰਮ

ਮ੍ਰਿਤਕ ਖਿਡਾਰੀ ਜਗਦੀਪ ਦੇ ਨਜ਼ਦੀਕੀ ਸਥਾਨਕ ਕੌਂਸਲਰ ਭਜਨ ਲਾਲ ਨੰਦਾ ਨੇ ਦੱਸਿਆ ਕਿ ਜਗਦੀਪ ਮੀਨੂੰ ਦੀ ਉਮਰ ਕਰੀਬ 30 ਸਾਲ ਸੀ। ਕੁਝ ਦਿਨ ਪਹਿਲਾਂ ਉਹ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਸੀ। ਇਸ ਦੌਰਾਨ ਉਸ ਨੂੰ ਸੱਪ ਨੇ ਡੰਗ ਲਿਆ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

ਇਲਾਜ ਲਈ PGI ਲਿਆਂਦਾ ਗਿਆ ਸੀ

ਜਗਦੀਪ ਦਾ ਕੁਝ ਦਿਨਾਂ ਤੋਂ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਪਰ ਹਾਲਤ ਨਹੀਂ ਸੁਧਰੀ। ਦੇਰ ਰਾਤ ਜਗਦੀਪ ਦੀ ਮੌਤ ਹੋ ਗਈ। ਜਿੱਥੇ ਇੱਕ ਪਰਿਵਾਰ ਨੇ ਆਪਣਾ ਪੁੱਤਰ ਗਵਾਇਆ ਹੈ, ਉੱਥੇ ਹੀ ਪੰਜਾਬ ਨੇ ਇੱਕ ਚੰਗਾ ਕਬੱਡੀ ਖਿਡਾਰੀ ਵੀ ਗੁਆ ਦਿੱਤਾ ਹੈ।

ਰਾਸ਼ਟਰੀ ਖੇਡਾਂ ਵਿੱਚ ਬਨੂੜ ਦਾ ਨਾਂ ਰੌਸ਼ਨ ਕੀਤਾ

ਜਗਦੀਪ ਮੀਨੂੰ ਨਾਲ ਖੇਡਣ ਵਾਲੇ ਖਿਡਾਰੀ ਬਬਲੂ ਬਨੂੜ ਨੇ ਦੱਸਿਆ ਕਿ ਉਸ ਨੂੰ ਸਕੂਲੀ ਦਿਨਾਂ ਤੋਂ ਹੀ ਕਬੱਡੀ ਖੇਡਣ ਦਾ ਸ਼ੌਕ ਸੀ। ਸਕੂਲੀ ਦਿਨਾਂ ਵਿੱਚ ਹੀ 45 ਕਿਲੋ ਵਰਗ ਵਿੱਚ ਖੇਡਣਾ ਸ਼ੁਰੂ ਕੀਤਾ। ਉਸ ਤੋਂ ਬਾਅਦ ਜਗਦੀਪ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਜਗਦੀਪ ਨੇ ਕਈ ਰਾਸ਼ਟਰੀ ਖੇਡਾਂ ਵਿੱਚ ਬਨੂੜ ਦਾ ਨਾਂ ਰੌਸ਼ਨ ਕੀਤਾ। ਜਗਦੀਪ ਦੀ ਮੌਤ ਤੋਂ ਬਾਅਦ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਜਗਦੀਪ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਵੱਡੀ ਗਿਣਤੀ ਵਿੱਚ ਖੇਡ ਸ਼ਖਸੀਅਤਾਂ ਪਹੁੰਚ ਰਹੀਆਂ ਹਨ।

LEAVE A REPLY

Please enter your comment!
Please enter your name here