—ਖੇਡ ਵਿਭਾਗ ਅਤੇ ਯੁਵਕ ਸੇਵਾਵਾਂ ਵੱਲੋਂ ਕੋਵਿਡ—19 ਤੋਂ ਬਚਾਅ ਸਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

0
14

ਮਾਨਸਾ, 04 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ਸਰਕਾਰ ਵਲੋਂ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਅੱਜ ਖੇਡ ਵਿਭਾਗ ਅਤੇ ਯੁਵਕ ਸੇਵਾਵਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲੋਕਾਂ ਨੂੰ ਘਰ—ਘਰ ਜਾ ਕੇ ਜਾਗਰੂਕ ਕੀਤਾ ਗਿਆ।ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਇਸ ਸਬੰਧੀ ਵਿਭਾਗ ਵੱਲੋ ਜਾਗਰੂਕਤਾ ਵੈਨਾਂ ਵੀ ਚਲਾਈਆਂ ਗਈਆਂ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਗੁਪਤਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮਿਸ਼ਨ ਦੀ ਕਾਮਯਾਬੀ ਲਈ ਵੱਖ—ਵੱਖ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਦੇ ਨਾਲ—ਨਾਲ ਨੌਜਵਾਨਾਂ ਦਾ ਅਹਿਮ ਰੋੋਲ ਹੋੋਵੇਗਾ।ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਜੁੜੇ ਕਲੱਬਾਂ ਦੇ ਨੌਜਵਾਨ ਅਤੇ ਕੋੋਮੀ ਸੇਵਾ ਯੋੋਜਨਾ ਦੇ ਪ੍ਰੋਗਰਾਮ ਅਫਸਰ ਅਤੇ ਵਲੰਟੀਅਰ ਕਰੋੋਨਾ ਮਹਾਮਾਰੀ ਦੌਰਾਨ ਬੀਤੇ ਸਮੇਂ ਤੋਂ ਸ਼ਲਾਘਾ ਯੋੋਗ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਕਲੱਬਾਂ ਦੇ ਨੌਜਵਾਨਾਂ ਅਤੇ ਐਨ.ਐਨ.ਐਸ ਵਲੰਟੀਅਰਾ ਨੇ 136 ਪਿੰਡਾਂ ਵਿੱਚ ਘਰ—ਘਰ ਜਾ ਕੇੇ ਲੋਕਾਂ ਨੂੰ ਮਿਸ਼ਨ ਫਤਿਹ ਅਤੇ ਕੋਵਾ ਐਪ ਸਬੰਧੀ ਜਾਣਕਾਰੀ ਦਿੰਦਿਆਂ ਕਰੋਨਾ ਮਹਾਂਮਾਰੀ ਦੀ ਲੜੀ ਤੋੋੜਨ ਲਈ ਜਾਗਰੂਕ ਕੀਤਾ ।
       ਉਧਰ ਦੂਜੇ ਪਾਸੇ ਜਿ਼ਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਖੇਡ ਵਿਭਾਗ ਮਾਨਸਾ ਦੇ ਕਰਮਚਾਰੀਆਂ ਵਲੋਂ ਜਿ਼ਲ੍ਹਾ ਮਾਨਸਾ ਦੇ ਵੱਖ—ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਯੋਧੇ ਬਣਨ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੀਆਂ ਹਦਾਇਤਾਂ ਅਨੁਸਾਰ ਘਰ—ਘਰ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਅਤੇ ਕੋਵਾ ਐਪ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਵਲੋਂ ਲੋਕਾਂ ਨੂੰ ਕਰੋਨਾ ਵਾਈਰਸ ਨਾਮ ਦੀ ਇਸ ਬਿਮਾਰੀ ਤੋਂ ਬੱਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਸਾਬਣ ਨਾਲ ਵਾਰ—ਵਾਰ ਧੋਣਾ ਆਦਿ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।ਉਨ੍ਹਾਂ ਕਿਹਾ ਕਿ ਕਰੋਨਾ ਵਾਈਰਸ ਦਾ ਫਿਲਹਾਲ ਕੋਈ ਇਲਾਜ ਨਹੀਂ ਹੈ ਪਰ ਇਨ੍ਹਾਂ ਸਾਵਧਾਨੀਆਂ ਨੂੰ ਵਰਤ ਕੇ ਖੁਦ ਨੂੰ, ਆਪਣੇ ਪਰਿਵਾਰ ਨੂੰ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਖੇਡ ਵਿਭਾਗ ਦੇ ਸੀਨੀਅਰ ਸਹਾਇਕ ਸ਼੍ਰੀ ਮਨਪ੍ਰੀਤ ਸਿੰਘ ਸਿੱਧੂ, ਸ੍ਰੀ ਬਲਜੀਤ ਸਿੰਘ ਅਕਲੀਆ, ਸ੍ਰੀ ਹਰਦੀਪ ਸਿੰਘ, ਸ੍ਰੀ ਸੰਦੀਪ ਸਿੰਘ, ਸ੍ਰੀ ਲਖਵਿੰਦਰ ਵਾਲੀਆ, ਸ਼੍ਰੀ ਨਿਰਮਲ ਮੌਜੀਆ, ਸ੍ਰੀ ਸੁਖਵਿੰਦਰ ਸਿੰਘ ਬੁਰਜ ਢਿੱਲਵਾਂ, ਸ਼੍ਰੀ ਸਿ਼ਵਜੀ, ਸ਼੍ਰੀ ਰਿੰਕੂ, ਸ਼੍ਰੀ ਜਗਸੀਰ ਸਿੰਘ ਗੇਹਲੇ, ਸ਼੍ਰੀ ਹਰਪ੍ਰੀਤ ਸਿੰਘ ਮੂਸਾ, ਸ਼੍ਰੀ ਜੱਗਾ ਅਲੀਸ਼ੇਰ ਅਤੇ ਸ਼੍ਰੀ ਰਾਜਿੰਦਰ ਮੋਨੀ ਨੇ ਜਿ਼ਲ੍ਹਾ ਮਾਨਸਾ ਦੇ ਵੱਖ—ਵੱਖ ਬਲਾਕਾਂ ਦੇ ਪਿੰਡਾ ਵਿੱਚ ਪੁਹੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ।
I/44816/2020

NO COMMENTS