*ਖੇਡ ਵਿਭਾਗ ਵਿੱਚ ਕੋਚ ਦੀ ਨੌਕਰੀ ਲਈ ਕੰਟਰੈਕਟ ਬੇਸ ਤੇ ਪੰਜਾਬ ਸਰਕਾਰ ਨੇ ਹਰਦੀਪ ਕੌਰ ਨੂੰ ਦਿੱਤਾ ਨਿਯੁਕਤੀ ਪੱਤਰ..!*

0
62

 ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਚਹਿਲ ਦਾ ਵੀ ਧੰਨਵਾਦ ਕੀਤਾ

ਮਾਨਸਾ 18,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ) : ਖੇਤਾਂ ਵਿੱਚ ਝੋਨਾ ਲਗਾ ਰਹੀ ਇੰਟਰਨੈਸ਼ਨਲ ਕਰਾਟੇ ਖਿਡਾਰਨ ਹਰਦੀਪ ਕੌਰ ਦੀ ਮੀਡੀਆ ਵਿਚ ਖਬਰ ਆਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਚੰਡੀਗਡ਼੍ਹ ਵਿਖੇ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਵੱਲੋਂ ਹਰਦੀਪ ਕੌਰ ਨੂੰ ਖੇਡ ਵਿਭਾਗ ਵਿੱਚ ਕੰਟਰੈਕਟ ਬੇਸ ਤੇ ਕੋਚ ਦੀ ਨੌਕਰੀ ਦਾ ਨਿਯੁਕਤੀ ਪੱਤਰ ਦੇ ਦਿੱਤਾ ਗਿਆ ਹੈ ਹਰਦੀਪ ਕੌਰ ਨੇ ਖੇਡ ਮੰਤਰੀ ਦਾ ਧੰਨਵਾਦ ਕਰਦਿਆਂ ਪੰਜਾਬ ਪੁਲੀਸ ਵਿੱਚ ਨੌਕਰੀ ਦੀ ਵੀ ਮੰਗ ਕੀਤੀ ਹੈ ਤੇ ਖੇਡ ਮੰਤਰੀ ਨੇ ਹਰਦੀਪ ਕੌਰ ਨੂੰ ਭਰੋਸਾ ਦਿੱਤਾ ਕਿ ਜਦੋਂ ਵੀ ਪੰਜਾਬ ਪੁਲੀਸ ਦੀ ਭਰਤੀ ਖੁੱਲ੍ਹੇਗੀ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਪੰਜਾਬ ਪੁਲਿਸ ਦੇ ਵਿਚ ਵੀ ਨੌਕਰੀ ਦੇ ਦਿੱਤੀ ਜਾਵੇਗੀ  
ਚੰਡੀਗਡ਼੍ਹ ਦੇ ਵਿਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਖੇਡ ਮੰਤਰੀ ਰਾਣਾ ਗੁਰਜੀਤ ਸੋਢੀ ਨੇ ਕਿਹਾ ਕਿ ਖੇਡਾਂ ਦੇ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਦੀ ਪੰਜਾਬ ਸਰਕਾਰ ਹਰ ਸਮੇਂ ਮਦਦ ਕਰ ਰਹੀ ਹੈ ਤੇ ਉਥੇ ਉਨ੍ਹਾਂ ਵੱਲੋਂ ਅੱਜ ਕਰਾਟੇ ਖਿਡਾਰਨ ਹਰਦੀਪ ਕੌਰ ਗੁਰਨੇ ਨੂੰ ਖੇਡ ਵਿਭਾਗ ਦੇ ਵਿੱਚ ਕੋਚ ਦੀ ਨੌਕਰੀ ਦੇ ਲਈ ਭਰਤੀ ਕਰ ਲਿਆ ਗਿਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵੀ ਪੰਜਾਬ ਪੁਲੀਸ ਦੀ ਭਰਤੀ ਖੁੱਲ੍ਹੇਗੀ ਤਾਂ ਹਰਦੀਪ

ਨੂੰ ਪਹਿਲ ਦੇ ਆਧਾਰ ਤੇ ਪੁਲੀਸ ਵਿੱਚ ਭਰਤੀ ਕਰ ਲਿਆ ਜਾਵੇਗਾਹਰਦੀਪ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਅੱਜ ਉਨ੍ਹਾਂ ਨੂੰ ਖੇਡ ਵਿਭਾਗ ਵਿਚ ਕੰਟਰੈਕਟ ਬੇਸ ਤੇ ਕੋਚ ਦੀ ਨੌਕਰੀ ਦੇ ਲਈ ਨਿਯੁਕਤੀ ਪੱਤਰ ਦਿੱਤਾ ਹੈ ਪਰ ਉਨ੍ਹਾਂ ਨੂੰ ਖੇਡ ਮੰਤਰੀ ਵੱਲੋਂ ਭਰੋਸਾ ਵੀ ਦਿੱਤਾ ਗਿਆ ਹੈ ਕਿ ਉਸ ਨੂੰ ਪੰਜਾਬ ਪੁਲੀਸ ਵਿੱਚ ਭਰਤੀ ਕੀਤਾ ਜਾਵੇਗਾ ਜਿਸ ਤੋਂ ਬਾਅਦ ਉਹ ਹੁਣ ਖੇਡ ਵਿਭਾਗ ਵਿੱਚ ਕੋਚ ਦੀ ਨੌਕਰੀ ਲਈ ਜੁਆਇਨ ਕਰ ਲਵੇਗੀ ਹਰਦੀਪ ਕੌਰ ਨੇ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਚਹਿਲ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ਦੇ ਖੇਡ ਮੰਤਰੀ ਨਾਲ ਮਿਲਵਾਉਣ ਦੇ ਲਈ ਪਹਿਲ ਕੀਤੀ ਹੈ ਅਤੇ ਉਨ੍ਹਾਂ ਮੀਡੀਆ ਅਤੇ ਪਿੰਡ ਦੀ ਪੰਚਾਇਤ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ

NO COMMENTS