
ਬੋਹਾ 12 ਅਪ੍ਰੈਲ (ਸਾਰਾ ਯਹਾਂ/ਦਰਸ਼ਨ ਹਾਕਮ ਵਾਲਾ )- ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ।ਇਸੇ ਤਹਿਤ ਖੇਤਰ ਵਿਚ ਕੋਰੋਨਾ ਦੀ ਵੈਕਸੀਨ ਲਗਾਉਣ ਦਾ ਕੰਮ ਵੀ ਲਗਾਤਾਰ ਜਾਰੀ ਹੈ ।ਇਸ ਸਿਲਸਿਲੇ ਵਿੱਚ ਅੱਜ ਪਿੰਡ ਹਾਕਮਵਾਲਾ ਦੀ ਡਿਸਪੈਂਸਰੀ ਵਿਖੇ 45 ਸਾਲ ਤੋਂ ਉਪਰ ਦੇ ਲੋਕਾਂ ਦੇ ਕੋਰੋਨਾ ਦੀ ਵੈਕਸੀਨ ਲਗਾਈ ਗਈ ।ਇਸ ਮੌਕੇ ਸਿਹਤ ਵਰਕਰ ਪੰਮੀ ਕੌਰ ਕਰਮਜੀਤ ਕੌਰ ਅਤੇ ਕੁਲਦੀਪ ਸਿੰਘ ਨੇ ਆਖਿਆ ਕਿ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ ਅਤੇ ਕਰੋਨਾ ਦੇ ਖਾਤਮੇ ਲਈ ਹਰ ਇੱਕ ਨੂੰ ਕੋਰੋਨਾ ਦੀ ਵੈਕਸੀਨ ਲਗਾਉਣੀ ਜ਼ਰੂਰੀ ਹੈ ਤਾਂ ਜੋ ਇਸ ਨਾਮੁਰਾਦ ਬਿਮਾਰੀ ਨੂੰ ਨੱਥ ਪਾਈ ਜਾ ਸਕੇ ।
