ਖੇਤੀਬਾੜੀ ਮੋਟਰਾਂ ਦੇ ਬਿੱਲ ਲਾਗੂ ਕਰਨ ਦੀਆਂ ਤਿਆਰੀਆਂ ਖਿਲਾਫ ਕੀਤੇ ਅਰਥੀ ਫੂਕ ਮੁਜ਼ਾਹਰੇ

0
16

ਬੁਢਲਾਡਾ 1, ਜੂਨ( (ਸਾਰਾ ਯਹਾ / ਅਮਨ ਮਹਿਤਾ): ਖੇਤੀਬਾੜੀ ਮੋਟਰਾਂ ਤੇ ਬਿੱਲ ਲਾਗੂ ਕਰਨ ਸਬੰਧੀ ਚਰਚਿਆਂ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਪਾਵਰਕਾਰਪੋਰੇਸ਼ਨ ਦਫਤਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ. ਜਥੇਬੰਦੀ ਦੇ ਆਗੂਆਂ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਅਤੇ ਦਰਸ਼ਨ ਸਿੰਘ ਗੁਰਨੇ ਕਲਾ ਨੇ ਕਿਹਾ ਕਿ ਭਾਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਰਾਹੀਂ ਬਿੱਲ ਲਾਗੂ ਨਾ ਕਰਨ ਸਬੰਧੀ ਬਿਆਨ ਦੇ ਦਿੱਤਾ ਹੈ, ਪ੍ਰੰਤੂ ਜਥੇਬੰਦੀ ਮੁੱਖ ਮੰਤਰੀ ਦੇ ਟਵੀਟ ਤੇ ਬਹੁਤਾ ਭਰੋਸਾ ਨਹੀਂ ਕਰਦੀ ਅਤੇ ਸਮਝਦੀ ਹੈ ਕਿ ਕਿਸਾਨਾਂ ਲਈ ਖ਼ਤਰਾ ਹਾਲੇ ਟਲ਼ਿਆ ਨਹੀਂ ਹੈ. ਅੱਜ ਐਕਸੀਅਨ ਪਾਵਰਕਾਰਪੋਰੇਸ਼ਨ ਲਿਮਟਿਡ ਬੁਢਲਾਡਾ ਦੇ ਦਫਤਰਾ ਅੱਗੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆਂ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਦੋਵੇਂ ਸਰਕਾਰਾਂ ਇਹ ਸਮਝ ਲੈਣ ਕਿ ਜਥੇਬੰਦੀਆਂ ਇਹ ਕਿਸਾਨ ਵਿਰੋਧੀ ਫੈਸਲਾ ਕਦੇ ਵੀ ਲਾਗੂ ਨਹੀਂ ਹੋਣ ਦੇਣਗੀਆਂ. ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਫੈਸਲੇ ਸਬੰਧੀ ਕੈਬਨਿਟ ਮੀਟਿੰਗ ਚ ਉਦੋਂ ਚਰਚਾ ਕੀਤੀ ਹੈ, ਜਦੋਂ ਕੇਂਦਰੀ ਹਕੂਮਤ ਲਾਕਡਾਊਨ ਦੇ ਬਹਾਨੇ ਹੇਠ ਲੋਕ ਮਾਰੂ ਫੈਸਲੇ ਕਰ ਰਹੀ ਹੈ. ਇਸੇ ਸਮੇਂ ਦੌਰਾਨ ਕੇਂਦਰੀ ਹਕੂਮਤ ਨੇ ਅੱਠ ਕੇਂਦਰੀ ਸ਼ਾਸ਼ਤ ਬਿਜਲੀ ਬੋਰਡਾਂ ਦਾ ਭੋਗ ਪਾ ਦਿੱਤਾ ਹੈ, ਡੀਜਲ ਪੈਟਰੋਲ ਉੱਪਰ ਐਕਸਾਈਜ ਅਤੇ ਵੈਟ ਵਿੱਚ ਵਾਧਾ ਕਰਨ, ਬਿਜਲੀ ਸੋਧ ਬਿਲਖ਼2020 ਰਾਹੀਂ ਸੱਮੁਚੇ ਭਾਰਤ ਅੰਦਰ ਬਿਜਲੀ ਖੇਤਰ ਨੂੰ ਕੇਂਦਰੀ ਸ਼ਕਤੀਆਂ ਅਧੀਨ ਕਰਨ ਦੇ ਫੈਸਲੇ ਲੈ ਚੁੱਕੀ ਹੈ. ਉਨ੍ਹਾਂ ਕਿਹਾ ਕਿ ਆਰਥਿਕ ਸੰਕਟ ਦੀ ਮਾਰ ਹੇਠ ਆਏ ਪੰਜਾਬ ਦੇ 26 ਲੱਖ ਕਿਸਾਨਾਂ ਵਿਚੋਂ 14 ਲੱਖ ਤੋ ਵਧੇਰੇ ਕਿਸਾਨ ਬਿਜਲੀ ਮੋਟਰਾਂ ਰਾਹੀਂ ਫਸਲਾਂ ਪਾਲਦੇ ਹਨ. ਜਿਸ ਨਾਲ ਹਰ ਸਾਲ ਪੰਜਾਬ ਦੇ ਕਿਸਾਨਾਂ ਕੋਲੋਂ 6200 ਕਰੋੜ ਰੁਪਏ ਦੀ ਸਬਸਿਡੀ ਮਿਲਦੀ ਸੀ. ਪੰਜਾਬ ਦਾ ਕਿਸਾਨ ਪਹਿਲਾਂ ਹੀ ਇੱਕ ਲੱਖ ਕਰੋੜ ਤੋਂ ਵਧੇਰੇ ਕਰਜੇ ਦੇ ਸੰਕਟ ਵਿੱਚ ਫਸਿਆ ਹੋਇਆਂ ਖੁਦਕਸ਼ੀਆਂ ਕਰਨ ਲਈ ਮਜਬੂਰ ਹੈ. ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਅਧੀਨ ਸ਼ੁਰੂ ਕੀਤੀ ਆਰਥਿਕ ਸੁਧਾਰਾਂ ਦੀ ਪ੍ਰਕ੍ਰਿਆ ਦਾ ਜਾਰੀ ਰੂਪ ਹੈ.  ਜਿਸ ਰਾਹੀਂ ਕਿਸਾਨਾਂ ਹੀ ਨਹੀਂ ਪੂਰਾ ਪੇਂਡੂ ਸੱਭਿਅਤਾ ਤਬਾਹ ਹੋਣ ਵੱਲ ਵਧੇਗੀ. ਇਸ ਸਮੇਂ ਹੋਰਨਾਂ ਤੋਂ ਇਲਾਵਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ ਮਘਾਣੀਆ, ਬਲਾਕ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਕੁਲਰੀਆਂ, ਬਲਾਕ ਪ੍ਰਧਾਨ ਸੱਤਪਾਲ ਸਿੰਘ ਵਰੇ੍ਹ, ਬਲਾਕ ਜਨਰਲ ਸਕੱਤਰ ਤਾਰਾ ਚੰਦ ਬਰੇਟਾ, ਨਛੱਤਰ ਸਿੰਘ ਅਹਿਮਦਪੁਰ, ਬਲਾਕ ਮੀਤ ਪ੍ਰਧਾਨ ਮੇਲਾ ਸਿੰਘ ਦਿਆਲਪੁਰਾ, ਬਲਾਕ ਪ੍ਰੈਸ ਸਕੱਤਰ ਤਰਨਜੀਤ ਸਿੰਘ ਆਲਮਪੁਰ ਮੰਦਰਾਂ, ਧਰਮ ਸਿੰਘ ਵਰੇ, ਬਲਦੇਵ ਸਿੰਘ ਪਿਪਲੀਆ ਆਦਿ ਹਾਜ਼ਰ ਸਨ.

NO COMMENTS