*ਖੇਤੀਬਾੜੀ ਵਿਕਾਸ ਅਫ਼ਸਰ ਨੇ ਬੋਹਾ ਵਿਖੇ ਕੀਤੀ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ*

0
34

Oplus_131072

ਮਾਨਸਾ, 13 ਨਵੰਬਰ : (ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਕਾਰਜਕਾਰੀ ਮੈਜਿਸਟੇ੍ਰਟ ਅਤੇ ਖੇਤੀਬਾੜੀ ਵਿਭਾਗ ਦੀਆਂ ਗਠਿਤ ਸਾਂਝੀਆਂ ਟੀਮਾਂ ਵੱਲੋਂ ਮਾਨਸਾ ਜ਼ਿਲ੍ਹੇ ਵਿਖੇ ਵੱਖ-ਵੱਖ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ ਜਾ ਰਿਹਾ ਹੈ।
ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਬੁਢਲਾਡਾ ਸ਼੍ਰੀ ਗੁਰਵੀਰ ਸਿੰਘ ਵੱਲੋਂ ਟੀਮ ਸਮੇਤ ਬੋਹਾ ਵਿਖੇ ਖਾਦ-ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਖਾਦਾਂ ਦੇ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾ ਕਿਹਾ ਕਿ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਨਾਲ-ਨਾਲ ਬਦਲਵੀਆਂ ਫਾਸਫੇਟਿਕ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, 12:32:16 ਅਤੇ ਟ੍ਰਿਪਲ ਸੁਪਰ ਫਾਸਫੇਟ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ, ਹਨ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

NO COMMENTS