ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਦੌਰਾ

0
37

ਮਾਨਸਾ, 30 ਜੂਨ(ਸਾਰਾ ਯਹਾ /ਬਲਜੀਤ ਸ਼ਰਮਾ) : ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਮ ਸਰੂਪ ਤੇ ਸਹਾਇਕ ਕਪਾਹ ਵਿਸਥਾਰ ਅਫ਼ਸਰ ਮਾਨਸਾ ਡਾ. ਸੁਰੇਸ਼ ਕੁਮਾਰ ਦੇ ਯਤਨਾਂ ਸਦਕਾ ਪਿੰਡ ਭੈਣੀ ਬਾਘਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ ਡਾ. ਪ੍ਰਦੀਪ ਸਿੰਘ ਅਤੇ ਡਾ. ਨਰਿੰਦਰ ਸਿੰਘ ਵੱਲੋਂ ਕੀਤਾ ਗਿਆ। ਆਪਣੇ ਦੌਰੇ ਦੌਰਾਨ ਖੇਤੀਬਾੜੀ ਅਧਿਕਾਰੀਆਂ ਵੱਲੋਂ ਅਗਾਂਹ ਵਧੂ ਕਿਸਾਨ ਪ੍ਰੇਮ ਸਿੰਘ ਦੇੇ ਖੇਤਾਂ ਵਿੱਚ ਪਲ ਰਹੀ ਝੋਨੇ ਦੀ ਸਿੱਧੀ ਬਿਜਾਈ ਵਾਲੀ ਫ਼ਸਲ ਵੇਖਦਿਆਂ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਪ੍ਰਦੀਪ ਸਿੰਘ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਨਦੀਨਾਂ ਦੀ ਸਹੀ ਪਹਿਚਾਣ, ਖੇਤੀਬਾੜੀ ਵਿਭਾਗ ਵੱਲੋਂ ਸਿਫ਼ਾਰਸ ਕੀਤੀਆਂ ਨਦੀਨ ਨਾਸ਼ਕ ਦਵਾਈਆਂ ਅਤੇ ਮਾਤਰਾ ਬਾਰੇ ਤਕਨੀਕੀ ਜਾਣਕਾਰੀ ਦਿੱਤੀ।  ਇਸੇ ਤਰ੍ਹਾਂ ਹੀ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਨਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਲਘੂ ਖ਼ੁਰਾਕੀ ਤੱਤਾਂ ਜਿਵੇਂ ਕਿ ਜਿੰਕ, ਲੋਹਾ ਸਬੰਧੀ ਆ ਰਹੀਆਂ ਘਾਟਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਸ ਮੌਕੇ ਹਾਜ਼ਰੀਨ ਕਿਸਾਨਾਂ ਨੂੰ ਦੱਸਿਆ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਵਾਲੀ ਫ਼ਸਲ ਕੁੱਝ ਪੀਲੀ ਦਿਖਾਈ ਦਿੰਦੀ ਹੈ ਤਾਂ ਪ੍ਰਤੀ ਏਕੜ ਇੱਕ ਕਿੱਲੋ ਸਲਫ਼ੇਟ ਨੂੰ 100 ਲੀਟਰ ਪਾਣੀ ਵਿੱਚ ਘੋਲ ਕਰਨ ਉਪਰੰਤ ਛਿੜਕਾਅ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here