*ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਨੇ ਜ਼ਿਲ੍ਹੇ ਅੰਦਰ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ*

0
92

ਮਾਨਸਾ, 18 ਅਗਸਤ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਪੰਜਾਬ ਡਾ: ਰਾਜ ਕੁਮਾਰ ਵੱਲੋਂ ਨਰਮੇ ਦੀ ਫਸਲ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈਣ ਲਈ ਜਿਲ੍ਹਾ ਮਾਨਸਾ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਅਤੇ ਬਲਾਕ ਪੱਧਰੀ ਪੈਸਟ ਸਰਵੇਲੈਂਸ ਟੀਮਾਂ ਨੂੰ ਨਾਲ ਲੈ ਕੇ ਬਲਾਕ ਭੀਖੀ ਅਤੇ ਮਾਨਸਾ ਦੇ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ।
ਉਨ੍ਹਾਂ ਦੱਸਿਆ ਕਿ ਬਲਾਕ ਮਾਨਸਾ ਦੇ ਪਿੰਡ ਠੂਠਿਆਵਾਲੀ, ਭੈਣੀ ਬਾਘਾ ਅਤੇ ਮਲਕਪੁਰ ਖਿਆਲਾ ਆਦਿ ਪਿੰਡਾਂ ਵਿੱਚ ਨਰਮੇ ਦੀ ਫਸਲ ਦੀ ਸਥਿਤੀ ਬਹੁਤ ਵਧੀਆ ਹੈ ਅਤੇ ਕਿਸੇ ਵੀ ਖੇਤ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਨਹੀ ਪਾਇਆ ਗਿਆ। ਇਸ ਉਪਰੰਤ ਟੀਮ ਵੱਲੋਂ ਬਲਾਕ ਭੀਖੀ ਦੇ ਪਿੰਡ ਜੱਸੜਵਾਲ ਅਤੇ ਕੋਠੇ ਦੀਵਾਨੇ (ਭੀਖੀ) ਵਿਖੇ ਖੇਤਾਂ ਦਾ ਨਿਰੀਖਣ ਕੀਤਾ ਗਿਆ, ਪ੍ਰੰਤੂ ਇਨ੍ਹਾਂ ਖੇਤਾਂ ਵਿੱਚ ਵੀ  ਹਮਲਾ ਆਰਥਿਕ ਕਗਾਰ ਤੋਂ ਘੱਟ ਸੀ।  
ਡਾ: ਰਾਜ ਕੁਮਾਰ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਪੰਜਾਬ ਨੇ ਮੌਕੇ ’ਤੇ ਹਾਜਰ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਬੇਸ਼ੱਕ ਇਸ ਸਮੇਂ ਕਿਸੇ ਵੀ ਕੀੜੇ-ਮਕੌੜੇ ਅਤੇ ਬਿਮਾਰੀ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਨਹੀ ਹੈ, ਪ੍ਰੰਤੂ ਫਿਰ ਵੀ ਕਿਸਾਨਾਂ ਵੱਲੋਂ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ ਅਤੇ ਕਿਸੇ ਵੀ ਕੀੜੇ-ਮਕੌੜੇ ਅਤੇ ਬਿਮਾਰੀ ਦੇ ਹਮਲਾ ਹੋਣ ਦੀ ਸੂਰਤ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਫਸਲ ’ਤੇ ਲੋੜ ਅਨੁਸਾਰ ਸਿਫਾਰਸ਼ਸੁਦਾ ਕੀੜੇਮਾਰ ਦਵਾਈਆਂ ਦਾ ਛਿੜਕਾਅ ਕਰਕੇ ਹਮਲੇ ਨੂੰ ਰੋਕਿਆ ਜਾ ਸਕੇ।  


ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਨੇ ਕਿਸਾਨਾਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਸਮੇਂ ਨਰਮੇ ਦੀ ਫਸਲ ’ਤੇ 13:0:45 ਦੀਆਂ ਸਪਰੇਆਂ ਕਰਨ ਦਾ ਢੁੱਕਵਾਂ ਸਮਾਂ ਅਤੇ ਕਿਸਾਨਾਂ ਨੂੰ ਇੱਕ ਹਫਤੇ ਦੇ ਵਕਫੇ ਨਾਲ 3-4 ਸਪਰੇਆਂ ਕਰਨ ਦੀ ਸਲਾਹ ਦਿੱਤੀ ਤਾਂ ਜੋ ਫਸਲ ਤੋਂ ਵੱਧ ਝਾੜ ਪ੍ਰਾਪਤ ਕੀਤਾ ਜਾ ਸਕੇ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਦੇ ਝਾਂਸੇ ਵਿੱਚ ਆ ਕੇ ਬੇਲੋੜੀਆਂ ਸਪਰੇਆਂ ਨਾ ਕੀਤੀਆ ਜਾਣ ਅਤੇ ਲੋੜ ਅਨੁਸਾਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਅ ਦੀ ਸਲਾਹ ਅਨੁਸਾਰ ਹੀ ਸਪਰੇਆਂ ਕੀਤੀਆ ਜਾਣ ਤਾਂ ਜੋ ਬੇਲੋੜੇ ਖਰਚਿਆ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਪੱਧਰੀ ਟੀਮ ਦੇ ਮੈਂਬਰ  ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ (ਟੀ.ਏ) ਡਾ. ਚਮਨਦੀਪ ਸਿੰਘ, ਡੀ.ਪੀ.ਡੀ (ਆਤਮਾ), ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਲੈਬ), ਮਾਨਸਾ, ਡਾ. ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ (ਇੰਨਫੋ:) ਮਾਨਸਾ,  ਅਤੇ ਬਲਾਕ ਪੱਧਰੀ ਟੀਮਾਂ ਵੱਲੋਂ ਬਲਾਕ ਭੀਖੀ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਹਰਵਿੰਦਰ ਸਿੰਘ, ਡਾ. ਨਰਿੰਦਰ ਸਿੰਘ, ਡਾ. ਜਰਮਨਜੋਤ ਸਿੰਘ, ਡਾ. ਅਮਨਦੀਪ ਸਿੰਘ, ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਜ.ਕ) ਬਲਾਕ ਮਾਨਸਾ, ਸ੍ਰੀ ਸੁਖਵਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ, ਬਲਾਕ ਮਾਨਸਾ ਹਾਜਰ ਸਨ।

NO COMMENTS