*ਖੇਤੀਬਾੜੀ ਵਿਭਾਗ ਨੇ ਫਗਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ* 

0
22

ਫਗਵਾੜਾ 03 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਜ਼ਿਲ਼੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਤੋ ਜਾਣੂ ਕਰਵਾਇਆ ਗਿਆ।ਮੁੱਖ ਖੇਤੀਬਾੜੀ ਅਫਸਰ ਡਾ.ਬਲਬੀਰ ਚੰਦ ਵਲੋਂ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਫਗਵਾੜਾ ਦੇ ਪਿੰਡ ਬਰਨ ਰਾਣੀਪੁਰ ਬੋਹਾਣੀ ਅਤੇ ਬਬੇਲੀ  ਦਾ ਦੌਰਾ ਕਰਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਨਿਪਟਾਰਾ ਕਰਨ ਦੀ ਵੀ ਤਾਕੀਦ ਕੀਤੀ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਪੰਜ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੀਆਂ ਵੱਖ-ਵੱਖ ਸਬਡਵੀਜ਼ਨਾਂ ਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਵਿਭਾਗ ਵਲੋਂ ਸਬਸਿਡੀ ‘ਤੇ ਦਿੱਤੀਆਂ ਜਾਂਦੀਆਂ ਖੇਤੀ ਮਸ਼ੀਨਾਂ ਬਾਰੇ ਵੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਵਿਚ ਲਗਭਗ 32 ਦੇ ਕਰੀਬ ਬੇਲਰ ਵੀ ਚੱਲ ਰਹੇ ਹਨ ਤਾਂ ਜੋ ਪਰਾਲੀ ਨੂੰ ਗੱਠਾਂ ਬਣਾਕੇ ਬਾਇਲਰ ਯੂਨਿਟਾਂ ਵਿਚ ਬਾਲਣ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ। 

NO COMMENTS