*ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ*

0
6

ਮਾਨਸਾ, 14 ਅਗਸਤ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਕੁਲਰੀਆਂ ਬਲਾਕ ਬੁਢਲਾਡਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਾਲ ਮਾਨਸਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਦੱਸਿਆ 1 ਟਨ ਪਰਾਲੀ ਸਾੜਨ ਨਾਲ 400 ਕਿਲੋਂ ਜੈਵਿਕ ਕਾਰਬਨ, 5.5 ਕਿਲੋਂ ਨਾਈਟ੍ਰੋਜਨ, 2.3 ਕਿਲੋਂ ਫਾਸਫੋਰਸ, 25 ਕਿਲੋਂ ਪੋਟਾਸ਼, 1.2 ਕਿਲੋਂ ਸਲਫਰ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਵਾਤਾਵਰਣ ਦੂਸਿਤ ਹੁੰਦਾ ਹੈ ਜੋ ਮਨੁੱਖ ਅਤੇ ਪਸ਼ੂ-ਪੰਛੀਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ।
ਖੇਤੀਬਾੜੀ ਵਿਕਾਸ ਅਫ਼ਸਰ ਬੁਢਲਾਡਾ ਸ਼੍ਰੀ ਗੁਰਵੀਰ ਸਿੰਘ ਨੇ ਕਿਸਾਨ ਨੂੰ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਬੇਲਰ ਆਦਿ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫ਼ਸਰ ਸਿਕੰਦਰ ਸਿੰਘ ਨੇ ਕਿਸਾਨਾਂ ਨੂੰ ਝੌਨੇ ਲਈ ਵਰਤੀਆਂ ਜਾਦੀਆਂ ਮਸ਼ੀਨਾਂ ਦੀ ਮੈਪਿੰਗ ਬਾਰੇ ਦੱਸਿਆ ਕਿ ਹਰ ਇੱਕ ਪਿੰਡ ਵਿੱਚ ਮਸ਼ੀਨਰੀ ਦੀ ਮੈਪਿੰਗ ਹੋ ਰਹੀ ਹੈ ਤਾਂ ਜੋ ਸੀਜ਼ਨ ਵਿੱਚ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਹੋ ਸਕੇ। ਇਸ ਕੈਂਪ ਤੋਂ ਇਲਾਵਾ ਅੱਜ ਜ਼ਿਲ੍ਹੇ ਵਿੱਚ ਪਿੰਡ ਝੰਡੂਕੇ, ਭੈਣੀਬਾਘਾ, ਝੁਨੀਰ ਵਿਖੇ ਵੀ ਇਸ ਸਬੰਧੀ ਕੈਂਪ ਲਗਾਇਆ ਗਿਆ।

NO COMMENTS