*ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ*

0
97

ਮਾਨਸਾ, 25 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸ੍ਰ. ਹਰਵਿੰਦਰ ਸਿੰਘ ਨੇ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਬੀਜ ਲਾਇਸੰਸ ਰੱਦ ਕਰ ਦਿੱਤੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇ ਦੇ ਬੀਜਾਂ ਦੇ 11 ਸੈਪਲ ਟੈਸਟ ਲਈ ਬੀਜ ਪਰਖ ਪ੍ਰਯੋਗਸ਼ਾਲਾ ਵਿਖੇ ਭੇਜੇ ਗਏ ਸਨ। ਇਹ ਸੈਂਪਲ ਟੈਸਟਿੰਗ ਦੌਰਾਨ ਫੇਲ ਪਾਏ ਗਏ। ਉਨ੍ਹਾਂ ਦੱਸਿਆ ਕਿ ਸਬੰਧਤ ਫਰਮਾਂ ’ਤੇ ਸੀਡ ਐਕਟ 1966 ਦੀ ਧਾਰਾ 6 ਅਤੇ 7 (ਬੀ) ਸੀਡ ਰੂਲ 1968 ਦੀ ਧਾਰਾ 7, 8, 9, 10 ਅਤੇ 13 ਸੀਡ (ਕੰਟਰੋਲ) ਆਰਡਰ 1983 ਦੀ ਧਾਰਾ 2 (1) ਤਹਿਤ ਸਬੰਧਤ 09 ਫਰਮਾਂ ਦੇ ਲਾਇਸੰਸ ਰੱਦ ਕੀਤੇ ਗਏ ਅਤੇ ਸਬੰਧਤ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਵਿਭਾਗ ਦੀ ਮੁੱਖ ਜਿੰਮੇਵਾਰੀ ਹੈ, ਜਿਸ ਤਹਿਤ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਖੇਤੀ ਸਮੱਗਰੀ (ਬੀਜ, ਖਾਦ, ਕੀਟਨਾਸ਼ਕ) ਆਦਿ ਖਰੀਦਣ ਸਮੇਂ ਫਰਮ ਤੋਂ ਪੱਕਾ ਬਿੱਲ ਲਿਆ ਜਾਵੇ ਤਾਂ ਜੋ ਲੋੜ ਪੈਣ ’ਤੇ ਵਿਭਾਗੀ ਕਾਰਵਾਈ ਕੀਤੀ ਜਾ ਸਕੇ ।

NO COMMENTS