ਖੇਤੀ ਆਰਡੀਨੈਂਸਾਂ ਵਿਰੁੱਧ ਮੋਦੀ ਦੀ ਅਰਥੀ ਫੂਕੀ

0
0

ਮਾਨਸਾ 15 ਸਤੰਬਰ (ਸਾਰਾ ਯਹਾ/ਹੀਰਾ ਸਿੰਘ ਮਿੱਤਲ) ਅੱਜ  ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਵਰਕਰਾਂ ਨੇ  ਕਚਹਿਰੀ ਤੋਂ ਠੀਕਰੀ ਵਾਲਾ ਚੌਕ ਤੱਕ  ਵਿੱਚ ਰੋਸ ਮਾਰਚ ਕੀਤਾ ਅਤੇ ਮੋਦੀ ਸਰਕਾਰ ਦੀ ਅਰਥੀ ਫੂਕੀ । ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਜਲੌਰ ਸਿੰਘ ਦੂਲੋਵਾਲ ਨੇ ਦੱਸਿਆ ਕਿ  ਰੈਲੀ ਨੂੰ ਜ਼ਿਲ੍ਹਾ ਪ੍ਰਧਾਨ ਉਗਰ ਸਿੰਘ ਮੀਰਪੁਰ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਇਹ ਆਰਡੀਨੈਂਸ ਪੂਰੀ ਤਰ੍ਹਾਂ ਕਿਸਾਨ ਮਾਰੂ ਹਨ ਅਤੇ ਇਨ੍ਹਾਂ ਦੀ ਵਾਪਸੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ।ਰੈਲੀ ਨੂੰ ਸੰਬੋਧਨ ਕਰਦਿਆਂ ਲੋਕ ਸੰਗਰਾਮ ਮੋਰਚਾ ਦੀ ਆਗੂ ਸੁਖਵਿੰਦਰ ਕੌਰ ਨੇ ਆਰਡੀਨੈਂਸਾਂ ਨੂੰ ਕਿਸਾਨੀ ਦੇ ਨਾਲ ਨਾਲ ਕੁੱਲ ਲੋਕਾਂ ਦੇ ਵਿਰੋਧੀ ਦੱਸਿਆ। ਉਨ੍ਹਾਂ ਫਾਸੀਵਾਦੀ ਮੋਦੀ ਹਕੂਮਤ ਵੱਲੋਂ ਬੁੱਧੀਜੀਵੀਆਂ ਅਤੇ ਲੋਕ ਹਿਤੈਸ਼ੀ ਸੰਘਰਸ਼ ਦੇ ਆਗੂਆਂ ਅਤੇ ਸਿਆਸੀ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਗ੍ਰਿਫਤਾਰ ਕਰਨ ਦਾ ਸਖਤ ਵਿਰੋਧ ਕੀਤਾ ।   ਰੈਲੀ ਨੂੰ ਕਿਸਾਨ ਆਗੂ ਗੁਰਤੇਜ ਸਿੰਘ ਖੀਵਾ, ਜਸਪਾਲ ਸਿੰਘ ਉੱਭਾ ਅਤੇ ਗੁਰਮੇਲ ਸਿੰਘ ਅਸਪਾਲ ਕੋਠੇ ਨੇ ਵੀ ਸੰਬੋਧਨ ਕੀਤਾ ਅਤੇ ਮੰਗ ਕੀਤੀ ਕਿ ਮੋਦੀ ਹਕੂਮਤ ਇਨ੍ਹਾਂ ਕਾਲੇ ਆਰਡੀਨੈਂਸਾਂ ਨੂੰ ਤੁਰੰਤ ਵਾਪਸ ਲਵੇ ਅਤੇ ਪੰਜਾਬ ਪੁਲਿਸ ਦੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ  । ਲੋਕ ਸੰਗਰਾਮ ਮੋਰਚਾ ਦੇ ਆਗੂ ਜਗਦੇਵ ਭੁਪਾਲ ਨੇ ਲੋਕ ਪੱਖੀ ਗੀਤ ਪੇਸ਼ ਕੀਤੇ । ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜਗਰਾਜ ਸਿੰਘ ਗੋਰਖਨਾਥ ਜ਼ਿਲ੍ਹਾ ਪ੍ਰਚਾਰ ਸਕੱਤਰ ਨੇ ਨਿਭਾਈ। ਇਸ ਸਮੇਂ ਲੋਕ ਸੰਗਰਾਮ ਮੋਰਚਾ ਦੇ ਆਗੂ ਗੁਰਦੀਪ ਸਿੰਘ ਮੱਲ ਸਿੰਘ ਵਾਲਾ ਵੀ ਹਾਜ਼ਰ ਸੀ ।

NO COMMENTS