
ਬੁਢਲਾਡਾ20 ਸਤੰਬਰ (ਸਾਰਾ ਯਹਾ/ਅਮਨ ਮਹਿਤਾ ): ਮੋਦੀ ਸਰਕਾਰ ਦੇ ਕਿਸਾਨੀ ਕਿੱਤੇ ਨੂੰ ਤਬਾਅ ਕਰਨ ਅਤੇ ਮੰਡੀਕਰਨ ਵਾਲੇ ਖੇਤੀ ਸੁਧਾਰ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਸੂਬੇ ਭਰ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਇੱਕ ਪਲੇਟਫਾਰਮ ਤੇ ਆਉਦੀਆ ਸੰਘਰਸ਼ ਦਾ ਐਲਾਨ ਕੀਤਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅੱਜ਼ ਨਜ਼ਦੀਕੀ ਪਿੰਡ ਚੱਕ ਭਾਈ ਕੇ ਵਿਖੇ ਕੇਂਦਰ ਸਰਕਾਰ ਦੀ ਅਰਥੀ ਫੂਕ ਮੁਜ਼ਾਹਰੇ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈ ਕੇ ਨੇ ਕੀਤਾ। ਇਸ ਮੋਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜ਼ੋ ਆਰਡੀਨੇੈਸ ਜਾਰੀ ਕੀਤਾ ਗਿਆ ਹੈ ਉਸ ਕਰਕੇ ਸੂਬੇ ਦੀਆਂ 30 ਜੱਥੇਬੰਦੀਆਂ ਵੱਲੋਂ ਮਿਲ ਕੇ ਸੰਘਰਸ਼ ਦਾ ਰਾਹ ਅਪਣਾਇਆ ਗਿਆ ਹੈ ਕਿਉਕਿ ਅੱਜ ਦੇ ਸਮੇਂ ਵਿੱਚ ਇਸ ਆਰਡੀਨੈਸ ਕਾਰਨ ਕਿਸਾਨਾਂ, ਮਜਦੂਰਾ ਅਤੇ ਆੜਤੀਆਂ ਸਮੇਤ ਛੋਟੇ ਦੁਕਾਨਦਾਰਾਂ ਆਦਿ ਦਾ ਅਰਥਚਾਰਾ ਤਾਂ ਤਬਾਹ ਹੋਵੇਗਾ ਹੀ ਬਲਕਿ ਇਸ ਦੇ ਨਾਲ ਬਾਕੀ ਸਾਰੇ ਛੋਟੇ ਕਾਰੋਬਾਰੀ ਵੀ ਬੁਰੀ ਤਰ੍ਹਾ ਪ੍ਰਭਾਵਿਤ ਹੋਣਗੇ। ਜਿਸ ਦੇ ਵਿਰੋਧ ਵਜੋਂ ਅੱਜ ਲਗਭਗ ਸਾਰੇ ਪਿੰਡਾਂ ਅੰਦਰ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆ ਜਾ ਰਹੀਆ ਹਨ। ਇਸ ਲਈ ਹੁਣ ਸਮੇਂ ਦੀ ਮੰਗ ਹੈ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਕਠੇ ਹੋ ਕੇ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਗੁਰਮੀਤ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਪਵਿੰਦਰ ਸਿੰਘ, ਗੁਰਿੰਦਰ ਸਿੰਘ, ਮਹਿੰਦਰ ਸਿੰਘ, ਸੁਖਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਹਾਜ਼ਰ ਸਨ।
